News

ਕੜਾਕੇ ਦੀ ਠੰਡ ਨੇ ਛੇੜਿਆ ਕਾਂਬਾ, ਸ਼ੀਤ ਲਹਿਰ ਨਾਲ ਹੋਵੇਗਾ ਠੰਡ ’ਚ ਵਾਧਾ

ਪੰਜਾਬ ਵਿੱਚ ਸਰਦ ਰੁੱਤ ਕਾਰਨ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਉੱਥੇ ਹੀ ਦਿੱਲੀ ਵਿੱਚ ਵੀ ਅੱਜ ਸਰਦ ਹਵਾਵਾਂ ਚਲ ਰਹੀਆਂ ਹਨ। ਦਿੱਲੀ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਵਿਜ਼ੀਬਿਲਿਟੀ ਘੱਟ ਹੋ ਗਈ ਹੈ। ਵੀਰਵਾਰ ਦਿੱਲੀ ਵਿੱਚ ਠੰਡਾ ਦਿਨ ਰਿਹਾ।

ਜਿੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਡਿਗਰੀ ਘੱਟ 5.2 ਡਿਗਰੀ ਸੈਲਸੀਅਸ ਰਿਹਾ। ਭਾਰਤੀ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲਿਆ ਵਿੱਚ ਭਾਰੀ ਬਰਫ਼ਬਾਰੀ ਹੋਈ ਤੇ ਹੁਣ ਸ਼ੀਤ ਲਹਿਰ ਦੇ ਮੈਦਾਨੀ ਇਲਾਕਿਆਂ ਵੱਲ ਵਧਣ ਤੇ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਦੇ ਮੁਤਾਬਕ ਕਰਨਾਲ, ਹਿਸਾਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਜਿਹੇ ਕੁਝ ਥਾਵਾਂ ਤੇ ਸਵੇਰ ਵੇਲੇ ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਹੋ ਗਈ। ਪੰਜਾਬ ਵਿੱਚ ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਰਿਹਾ ਜਦਕਿ ਲੁਧਿਆਣਾ ਵਿੱਚ 5.5 ਡਿਗਰੀ ਦਰਜ ਕੀਤਾ ਗਿਆ।

ਪਟਿਆਲਾ ਵਿੱਚ ਘੱਟੋ ਘੱਟ ਤਾਪਮਾਨ 5.8, ਆਦਮਪੁਰ ਵਿੱਚ 6.6 ਡਿਗਰੀ, ਹਲਵਾੜਾ ਵਿੱਚ ਛੇ ਡਿਗਰੀ ਤੇ ਬਠਿੰਡਾ ਵਿੱਚ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਤੇ ਹਰਿਆਣਾ ਵਿੱਚ ਸ਼ੀਤ ਲਹਿਰ ਦਾ ਪ੍ਰਕੋਪ ਸ਼ੁਰੂ ਹੋ ਗਿਆ।

ਵੀਰਵਾਰ ਇੱਥੇ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਸ ਦਈਏ ਕਿ ਕੜਾਕੇ ਦੀ ਠੰਡ ਵਿੱਚ ਵੀ ਕਿਸਾਨ ਅੰਦੋਲਨ ਵਿੱਚ ਪੂਰੇ ਜੋਸ਼ ਨਾਲ ਡਟੇ ਹੋਏ ਹਨ।

Click to comment

Leave a Reply

Your email address will not be published. Required fields are marked *

Most Popular

To Top