News

ਕਿਸਾਨਾਂ ਖਿਲਾਫ਼ ਟਵੀਟ ਕਰਨ ਦੇ ਮਾਮਲੇ ’ਚ ਕੰਗਨਾ ਰਣੌਤ ਨੂੰ 19 ਅਪ੍ਰੈਲ ਨੂੰ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ 19 ਅਪ੍ਰੈਲ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਔਰਤ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ ਅਤੇ ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਬਜ਼ੁਰਗ ਧਰਨੇ ਵਿੱਚ ਸ਼ਾਮਲ ਹੋਣ ਲਈ ਬਜ਼ੁਰਗ ਔਰਤ ਨੂੰ 100-100 ਰੁਪਏ ਲੈਣ ਵਾਲੀ ਦੱਸਿਆ ਸੀ ਜਿਸ ਖਿਲਾਫ਼ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

Kangana slammed for claiming 'Shaheen Bagh Dadi' was at farmers' protest -  The Week

ਮਹਿੰਦਰ ਕੌਰ ਦੇ ਵਕੀਲ ਦਾ ਕਹਿਣਾ ਹੈ ਕਿ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਤੇ ਕੰਗਨਾ ਰਣੌਤ ਦਾ ਕਹਿਣਾ ਸੀ ਕਿ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧ ਪ੍ਰਦਰਸ਼ਨ ਦਾ ਚਿਹਰਾ ਰਹੀ ਸੀ।

Click to comment

Leave a Reply

Your email address will not be published.

Most Popular

To Top