News

ਕੰਟਰੈਕਟ ਵਰਕਰ ਹੋਣਗੇ ਪੱਕੇ, CM ਭਗਵੰਤ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਵਿੱਚ ਠੇਕਾ ਕਾਮਿਆਂ ਨੂੰ ਪੱਕਾ ਕਰਨ ਦਾ ਮੁੱਦਾ ਲੰਬੇ ਸਮੇਂ ਤੋਂ ਚੁੱਕਿਆ ਜਾ ਰਿਹਾ ਹੈ। ਇਸ ਦਾ ਹੱਲ ਕਰਨ ਲਈ ਮਾਨ ਸਰਕਾਰ ਨੇ ਨਵੀਂ ਕਮੇਟੀ ਬਣਾਈ ਹੈ ਜੋ ਇਹਨਾਂ ਕਰਮਚਾਰੀਆਂ ਦੀ ਗਿਣਤੀ ਕਰੇਗੀ। ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟਰ ਮੁਹੰਮਦ ਤਇਅਬ ਕਰਨਗੇ। ਕਮੇਟੀ ਵਿੱਚ ਉਪਰ ਸਕੱਤਰ ਅਨਿਲ ਗੁਪਤਾ, ਅੰਡਰ ਸੈਕਟਰੀ ਸਰਵਜੀਤ ਕੌਰ ਨੂੰ ਮੈਂਬਰ ਤੇ ਸੋਨਾ ਮਨਦੀਪ ਜਸਵੰਤ ਸਿੰਘ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ।

ਮਾਨ ਸਰਕਾਰ ਨੇ ਪੰਜਾਬ ਵਿੱਚ 35000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰ ਚੁੱਕੀ ਹੈ। ਅਸਲ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਕੱਚੇ ਵਰਕਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਸੀ। ਪਰ ਇਕ ਮਹੀਨੇ ਦੀ ਸਰਕਾਰ ਵਿੱਚ ਅਜੇ ਇਸ ਤੇ ਕੋਈ ਫ਼ੈਸਲਾ ਨਹੀਂ ਹੋਇਆ।

ਇਸ ਦੀ ਬਜਾਏ ਠੇਕੇ ਤੇ ਆਊਟਸੋਰਸਿੰਗ ਤੇ ਕੰਮ ਕਰਦੇ ਕਰਮਚਾਰੀਆਂ ਦਾ ਸੇਵਾ ਕਾਲ ਇੱਕ ਸਾਲ ਵਧਾ ਦਿੱਤਾ ਹੈ। ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਇਸ ਦੇ ਪੋਸਟਰ ਵੀ ਲਾਏ ਗਏ। ਪਰ ਇਸ ਦੀ ਫਾਈਲ ਰਾਜਪਾਲ ਦੇ ਦਫ਼ਤਰ ਵਿੱਚ ਹੀ ਅਟਕ ਗਈ।

Click to comment

Leave a Reply

Your email address will not be published.

Most Popular

To Top