ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ, ਵੱਧ ਰੇਟ ‘ਤੇ ਵਿਕੇਗਾ ਝੋਨਾ!

 ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ, ਵੱਧ ਰੇਟ ‘ਤੇ ਵਿਕੇਗਾ ਝੋਨਾ!

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਯਾਨੀ 2060 ਨਿਰਧਾਰਤ ਕੀਤਾ ਗਿਆ ਹੈ।

ACS reviews wheat procurement arrangements in Karnal

ਮੰਡੀ ਵਿੱਚ 3000 ਕੁਇੰਟਲ ਫ਼ਸਲ ਮੰਡੀ ਵਿੱਚ ਪਹੁੰਚ ਗਈ ਹੈ ਤੇ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ ਅਤੇ ਇਸ ਵਾਰ ਮੰਡੀ ਵਿੱਚ 21 ਲੱਖ 35 ਹਜ਼ਾਰ ਕੁਇੰਟਲ ਤੋਂ ਵੱਧ ਝੋਨਾ ਆਉਣ ਦੀ ਉਮੀਦ ਹੈ।  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ।

 

Leave a Reply

Your email address will not be published.