ਕੱਲ੍ਹ ਦੋ ਦਿਨਾਂ ਦੇ ਦੌਰੇ ’ਤੇ ਪੰਜਾਬ ਆ ਰਹੇ ਨੇ ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨ ਦਾ ਪੰਜਾਬ ਦੌਰਾ ਕੀਤਾ ਜਾਵੇਗਾ। ਕੇਜਰੀਵਾਲ 28 ਅਤੇ 29 ਅਕਤੂਬਰ ਨੂੰ ਸੰਗਰੂਰ, ਮਾਨਸਾ ਤੇ ਬਠਿੰਡਾ ਜਾਣਗੇ।

28 ਅਕਤੂਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ 29 ਅਕਤੂਬਰ ਨੂੰ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਕਿ 12 ਅਕਤੂਬਰ ਨੂੰ ਕੇਜਰੀਵਾਲ ਪੰਜਾਬ ਆਏ ਸਨ। ਉਹਨਾਂ ਨੇ ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਪਹੁੰਚ ਕੇ ਮੱਥਾ ਟੇਕਿਆ। ਪੰਜਾਬ ਦੀ ਖੁਸ਼ਹਾਲੀ, ਅਮਨ ਪਿਆਰ ਅਤੇ ਸ਼ਾਂਤੀ ਲਈ ਮਾਂ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਵਾਈ ਅਤੇ ਪ੍ਰਾਰਥਨਾ ਕੀਤੀ।
ਇਸ ਤੋਂ ਪਹਿਲਾਂ ਉਹ ਬਾਅਦ ਦੁਪਹਿਰ 3 ਵਜੇ ਸਵ. ਸੇਵਾ ਸਿੰਘ ਸੇਖਵਾਂ ਦੇ ਘਰ ਗਏ ਤੇ ਉਹਨਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਵਪਾਰੀ ਵਰਗ ਲਈ ਵੱਡੇ ਐਲਾਨ ਕੀਤੇ ਸਨ। ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀ ਵਰਗ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੌਰਾਨ ਉਹਨਾਂ ਕਿਹਾ ਕਿ, “ਮੈਨੂੰ ਵਪਾਰੀ ਵਰਗ ਤੋਂ ਕੋਈ ਪੈਸਾ ਨਹੀਂ ਚਾਹੀਦਾ ਸਿਰਫ ਉਹਨਾਂ ਦੇ ਮਸਲੇ ਹੱਲ ਕਰਨਾ ਚਾਹੁੰਦਾ ਹਾਂ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਗੰਡਾ ਟੈਕਸ ਦੇ ਧੰਦਿਆਂ ਨੂੰ ਬੰਦ ਕੀਤਾ ਜਾਵੇਗਾ।”
