ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅੰਮ੍ਰਿਤਪਾਲ, ਪਰ ਹਿੰਦੂ ਜਥੇਬੰਦੀਆਂ ਨੇ ਪਹਿਲਾਂ ਹੀ ਲਿਆ ਇਹ ਐਕਸ਼ਨ

 ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅੰਮ੍ਰਿਤਪਾਲ, ਪਰ ਹਿੰਦੂ ਜਥੇਬੰਦੀਆਂ ਨੇ ਪਹਿਲਾਂ ਹੀ ਲਿਆ ਇਹ ਐਕਸ਼ਨ

‘ਵਾਰਿਸ ਪੰਜਾਬ ਜਥੇਬੰਦੀ’ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਇਕ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਜਿਸ ’ਚ ਵੱਖ-ਵੱਖ ਥਾਵਾਂ ’ਤੇ ਪੜਾਅ ਕਰਦੇ ਹੋਏ ਧਾਰਮਿਕ ਸਮਾਗਮ ’ਚ ਅੰਮ੍ਰਿਤਪਾਣ ਕਰਨ ਲਈ ਅਪੀਲ ਕੀਤੀ ਜਾਵੇਗੀ। ਇਸ ਚਲਦੇ ਹਿੰਦੂ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਪਹੁੰਚੇ।

Fiery orator, 'Bhindranwale 2.0' — who's Amritpal Singh, new 'head' of Deep  Sidhu's Waris Punjab De

ਇਸ ਦੌਰਾਨ ਉਨ੍ਹਾਂ ਨੇ ਏਡੀਸੀਪੀ ਜੀਐੱਸ ਵਾਲੀਆ ਨੂੰ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਜੱਥੇਬੰਦੀ ਤੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਿੰਨੀ ਵਾਰ ਮਰਜ਼ੀ ਆਉਣ ਪਰ ਉਹ ਆਪਣੇ ਨਾਲ ਹਥਿਆਰ ਬੰਦ ਨੌਜਵਾਨਾਂ ਨੂੰ ਨਾ ਲਿਆਉਣ। ਉਨ੍ਹਾਂ ਨੇ ਕਿਹਾ ਕਿ, “ਉਹ ਜਿੰਨੀ ਮਰਜ਼ੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਹਿਰਾ ਲੈ ਕੇ ਜਾ ਸਕਦੇ ਹਨ ਪਰ ਉਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਜਾਂ ਨੌਜਵਾਨਾਂ ਨੂੰ ਭੜਕਾਉਣ ਦੀ ਬਿਆਨਬਾਜ਼ੀ ਨਾ ਕਰਨ।

ਉਨ੍ਹਾਂ ਕਿਹਾ ਕਿ, “ਜੇਕਰ ਅੰਮ੍ਰਿਤਪਾਲ ਸਿੰਘ ਅਜਿਹਾ ਕਰਦੇ ਹਨ ਤਾਂ ਆਉਣ ਵਾਲੇ ਸਮੇਂ ’ਚ ਹਿੰਦੂ ਜਥੇਬੰਦੀਆਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਵੀ ਕਰ ਸਕਦੀਆਂ ਹਨ। ਇਸ ਸਬੰਧ ’ਚ ਅਨਮੋਲਦੀਪ ਐੱਸ.ਐੱਚ.ਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿੰਦੂ ਜਥੇਬੰਦੀਆਂ ਵੱਲੋਂ ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਅਕਾਲ ਤਖ਼ਤ ਸਾਹਿਬ ਪਹੁੰਚਣ ਤੇ ਕਿਸੇ ਵੀ ਤਰੀਕੇ ਨਾਲ ਮਾਹੌਲ ਨੂੰ ਖ਼ਰਾਬ ਨਾ ਹੋਣ ਦਿੱਤਾ ਜਾਵੇ।

ਦੱਸ ਦਈਏ ਕਿ ਪਿਛਲੀ 30 ਅਕਤੂਬਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਨ ਤਾਂ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਸਿੱਖ ਨੌਜਵਾਨਾਂ ਅਤੇ ਅੰਮ੍ਰਿਤਪਾਲ ਸਿੰਘ ਦੇ ਹਥਿਆਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਹਥਿਆਰਬੰਦ ਨੌਜਵਾਨਾਂ ਨੂੰ ਨਾਲ ਲੈ ਕੇ ਦਰਬਾਰ ਸਾਹਿਬ ਦੇ ਅੰਦਰ ਆਏ ਸੀ। ਉਸ ਤੋਂ ਬਾਅਦ ਲਗਾਤਾਰ ਕਈ ਰਾਜਨੀਤਿਕ ਲੀਡਰਾਂ ਵੱਲੋਂ ਵੀ ਹੁਣ ਅੰਮ੍ਰਿਤਪਾਲ ਸਿੰਘ ਖਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

Leave a Reply

Your email address will not be published.