News

ਕੱਲ੍ਹ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ਸੈਸ਼ਨ ’ਚ ਚੁੱਕਿਆ ਜਾਵੇਗਾ ਚੰਡੀਗੜ੍ਹ ਦਾ ਮੁੱਦਾ  

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਹੈ। ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਇਸ ਸਬੰਧੀ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਕਈ ਮੁੱਦਿਆਂ ਨੂੰ ਲੈ ਕੇ ਸਿੱਧਾ ਕੇਂਦਰ ਸਰਕਾਰ ਨੂੰ ਚੈਲੰਜ ਕਰਦੇ ਹੋਏ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਸਕਦੀ ਹੈ।

ELEVEN KEY BILLS APPROVED BY HOUSE DURING BUDGET SESSION OF PUNJAB VIDHAN  SABHA - Bright Punjab Express

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਨਾ ਕਰਨ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਅੱਜ ਸ਼ਾਮ 4 ਵਜੇ ਕੈਬਨਿਟ ਮੀਟਿੰਗ ਵੀ ਸੱਦੀ ਗਈ ਹੈ। ਇਸ ਬੈਠਕ ਦੌਰਾਨ ਅਹਿਮ ਮੁੱਦਿਆਂ ਤੇ ਸਰਕਾਰ ਦੀ ਨਜ਼ਰ ਰਹੇਗੀ।

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੰਗਰੂਰ ਵਿੱਚ ਧਰਨਾ ਦੇ ਰਹੇ ਪੁਲਿਸ ਭਰਤੀ ਦੇ ਬੇਰੁਜ਼ਗਾਰਾਂ ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

Click to comment

Leave a Reply

Your email address will not be published.

Most Popular

To Top