ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਸਲਾਹ, ਕਿਹਾ, ਪੰਜਾਬ ਦੇ ਭਖਦੇ ਮੁੱਦਿਆਂ ’ਤੇ ਵਿਚਾਰ ਕਰਨ ਦੀ ਲੋੜ

 ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਸਲਾਹ, ਕਿਹਾ, ਪੰਜਾਬ ਦੇ ਭਖਦੇ ਮੁੱਦਿਆਂ ’ਤੇ ਵਿਚਾਰ ਕਰਨ ਦੀ ਲੋੜ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਬੌਖਲਾਈ ਹੋਈ ਹੈ। ਕਾਂਗਰਸ ‘ਆਪ’ ਤੇ ਲਗਾਤਾਰ ਸ਼ਬਦੀ ਹਮਲੇ ਕਰ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਧਰਨਾ ਦਿੱਤਾ ਸੀ ਤੇ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।

https://twitter.com/SukhpalKhaira/status/1563376551965904896

ਇਸ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਜ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ, ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ, ਜਿਹਨਾਂ ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ, ਮੇਰੇ ਤੇ ਕੇਸ ਦਰਜ ਹੋਇਆ ਸੀ ਪਰ ਭੁਲੱਥ ਦੇ ਲੋਕਾਂ ਨੇ ਮੇਰੇ ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ।

ਜੇ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਰਤ ਭੂਸ਼ਣ ਆਸ਼ੂ ਲਈ ਵਿਜੀਲੈਂਸ ਭਵਨ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਉਸ ਦੀ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਖਿਲਾਫ਼ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ।

Leave a Reply

Your email address will not be published.