ਖ਼ਜ਼ਾਨੇ ‘ਤੇ ਬੋਝ ਘਟਾਉਣ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸੂਚਨਾ ਕਮਿਸ਼ਨ ਦੀਆਂ ਅਸਾਮੀਆਂ ‘ਚ ਕੀਤੀ ਕਟੌਤੀ

 ਖ਼ਜ਼ਾਨੇ ‘ਤੇ ਬੋਝ ਘਟਾਉਣ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸੂਚਨਾ ਕਮਿਸ਼ਨ ਦੀਆਂ ਅਸਾਮੀਆਂ ‘ਚ ਕੀਤੀ ਕਟੌਤੀ

ਪੰਜਾਬ ਸਰਕਾਰ ਨੇ ਖਰਚ ਘਟਾਉਣ ਲਈ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਖ਼ਜ਼ਾਨੇ ਤੇ ਬੋਝ ਘਟਾਉਣ ਲਈ ਰਾਜ ਸੂਚਨਾ ਕਮਿਸ਼ਨ ਦੀਆਂ ਅਸਾਮੀਆਂ ਵਿੱਚ ਕਟੌਤੀ ਕਰ ਦਿੱਤੀ ਹੈ। ਪ੍ਰਸ਼ਾਸਨਿਕ ਵਿਭਾਗ ਨੇ ਇਸ ਸਬੰਧੀ ਮੁੱਖ ਸੂਚਨਾ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ 5 ਮੈਂਬਰ ਨਿਯੁਕਤ ਕਰਨ ਦੀ ਜਾਣਕਾਰੀ ਦਿੱਤੀ ਹੈ।

Punjab CM Bhagwant Mann admitted to hospital in Delhi: Report | Latest News  India - Hindustan Times

ਦੱਸ ਦਈਏ ਕਿ ਸੂਚਨਾ ਦਾ ਅਧਿਕਾਰ ਐਕਟ 2005 ਦੀ ਧਾਰਾ-16 ਤਹਿਤ ਵੱਧ ਤੋਂ ਵੱਧ 10 ਮੈਂਬਰ ਨਿਯੁਕਤ ਕਰਨ ਦੀ ਵਿਵਸਥਾ ਹੈ, ਪਰ ਪੰਜਾਬ ਸਰਕਾਰ ਨੇ ਹੁਣ ਕੁੱਲ 6 ਮੈਂਬਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜ ਕਮਿਸ਼ਨਰ ਤੇ ਇੱਕ ਮੁੱਖ ਸੂਚਨਾ ਕਮਿਸ਼ਨਰ ਹੋਵੇਗਾ। ਇਹ ਵੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ 3 ਨਵੇਂ ਮੈਂਬਰ ਨਾਮਜ਼ਦ ਕਰਨ ਦੀ ਪ੍ਰਕਿਰਿਆ ਵੀ ਰੱਦ ਕਰ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਚਨਾ ਕਮਿਸ਼ਨ ਦੀਆਂ 3 ਖਾਲੀ ਅਸਾਮੀਆਂ ਨੂੰ ਭਰਨ ਲਈ 3 ਮੈਂਬਰ ਨਾਮਜ਼ਦ ਕੀਤੇ ਸਨ, ਪਰ ਚੋਣਾਂ ਤੋਂ ਪਹਿਲਾਂ ਕੀਤੀਆਂ ਗਈਆਂ ਇਹਨਾਂ ਨਿਯੁਕਤੀਆਂ ਤੇ ਪੰਜਾਬ ਦੇ ਰਾਜਪਾਲ ਵੱਲੋਂ ਮੋਹਰ ਨਹੀਂ ਲਾਈ ਗਈ ਸੀ। ਇਸ ਤੋਂ ਬਾਅਦ ਵਿੱਚ ਸੀਐਮ ਭਗਵੰਤ ਮਾਨ ਨੇ ਇਨ੍ਹਾਂ ਤਿੰਨਾਂ ਨੂੰ ਨਿਯੁਕਤ ਕੀਤਾ ਸੀ, ਪਰ ਹੁਣ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਵੀ ਮੂਲ ਰੂਪ ਵਿੱਚ ਰੱਦ ਕਰ ਦਿੱਤਾ ਗਿਆ ਹੈ।

Leave a Reply

Your email address will not be published.