News

ਖ਼ਤਮ ਹੋਈ ਕੈਪਟਨ ਅਤੇ ਹਰੀਸ਼ ਰਾਵਤ ਦੀ ਬੈਠਕ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਹਰੀਸ਼ ਰਾਵਤ ਅਤੇ ਸੀਐਮ ਦਰਮਿਆਨ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕੀਤੀ ਸੀ। ਉਹਨਾਂ ਕਿਹਾ ਕਿ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਤਕਰੀਬਨ ਡੇਢ ਘੰਟੇ ਬਾਅਦ ਖ਼ਤਮ ਹੋਈ ਹੈ।

Image

ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਅਪਣੇ ਕੁੱਝ ਮੁੱਦਿਆਂ ਤੇ ਗੱਲਾਂ ਨੂੰ ਸਾਹਮਣੇ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਮੈਂ ਇਹਨਾਂ ਦਾ ਨੋਟਿਸ ਲਿਆ ਹੈ ਅਤੇ ਪਾਰਟੀ ਹਾਈ ਕਮਾਨ ਨੂੰ ਇਹਨਾਂ ਤੋਂ ਜਾਣੂ ਕਰਾਂਗਾ।

ਕੈਪਟਨ ਕਾਂਗਰਸ ਪ੍ਰਧਾਨ ਅਤੇ ਪਾਰਟੀ ਦੇ ਫ਼ੈਸਲੇ ਨੂੰ ਸਵੀਕਾਰ ਕਰਨਗੇ। ਉੱਥੇ ਹੀ ਰਾਜ ਮੰਤਰੀ ਸੁੰਦਰ ਸ਼ਿਆਮ ਅਰੋੜਾ ਵੀ ਰਾਵਤ ਨੂੰ ਮਿਲਣ ਪਹੁੰਚੇ। ਪੰਜਾਬ ਸਰਕਾਰ ਦਾ ਹੈਲੀਕਾਪਟਰ ਹਰੀਸ਼ ਰਾਵਤ ਨੂੰ ਲੈਣ ਲਈ ਦਿੱਲੀ ਗਿਆ ਅਤੇ ਉਹ ਹੈਲੀਪੈਡ ਰਾਹੀਂ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਪਹੁੰਚੇ ਸੀ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਸ਼ੁਰੂ ਹੋਈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਰਾਜ ਮੰਤਰੀਆਂ, ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ।

Click to comment

Leave a Reply

Your email address will not be published.

Most Popular

To Top