ਖਾਦਾਂ ਦੀ ਵਿਕਰੀ ’ਤੇ ਜਲਦ ਲੱਗੇਗੀ ਰੋਕ, ਲਿਆਂਦਾ ਜਾਵੇਗਾ ਨਵਾਂ ਕਾਨੂੰਨ!

 ਖਾਦਾਂ ਦੀ ਵਿਕਰੀ ’ਤੇ ਜਲਦ ਲੱਗੇਗੀ ਰੋਕ, ਲਿਆਂਦਾ ਜਾਵੇਗਾ ਨਵਾਂ ਕਾਨੂੰਨ!

ਪੰਜਾਬ ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਗ਼ੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਹੋਰ ਰਹੇ ਨੁਕਸਾਨ ਤੋਂ ਵੀ ਰਾਹਤ ਮਿਲੇਗੀ। ਇਸ ਬਾਰੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਫ਼ੈਸਲੇ ਲਏ ਜਾਣਗੇ।

ਖੇਤੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਦੀ ਪਹੁੰਚ ਤੱਕਕ ਪੂਰੀ ਨਿਗਰਾਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ ਨਾਲ ਹੋਈ ਠੱਗੀ ਦੀ ਉਚ ਪੱਧਰੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।

ਪਾਵਰਕੌਮ ਦੇ ਚੇਅਰਮੈਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨਦੇ ਹੋਏ ਕਿਹਾ ਹੈ ਕਿ ਬਠਿੰਡਾ, ਮਾਨਸਾ, ਬਰਨਾਲਾ ਤੇ ਪੰਜਾਬ ਦੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਘੁਟਾਲਾ ਹੋਇਆ ਹੈ, ਜਿਸ ਮਾਮਲੇ ਦੀ ਜਾਂਚ ਲਈ ਦੋ ਦਿਨ ਵਿੱਚ ਨਵੀਂ ‘ਸਿਟ’ ਬਣਾਈ ਜਾਵੇਗੀ।

Leave a Reply

Your email address will not be published.