ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਸਹਾਇਕ ਕੰਟਰੋਲਰ (ਵਿੱਤ) ਸਲਭ ਮਹਿੰਦਰਾ ਮੁਅੱਤਲ, ਲੱਗਿਆ ਰਿਸ਼ਵਤ ਮੰਗਣ ਦਾ ਇਲਜ਼ਾਮ

ਪੰਜਾਬੀ ਲੋਕ · 01 April 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿੱਚ, ਰੂਪਨਗਰ ਵਿਖੇ ਕੰਮ ਕਰਦੇ ਸਹਾਇਕ ਕੰਟਰੋਲਰ ਸਲਭ ਮਹਿੰਦਰਾ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਕਲੀਅਰ ਕਰਨ ਲਈ ਆਪਣੇ ਵਿਭਾਗੀ ਸਹਿਯੋਗੀਆਂ ਤੋਂ ਰਿਸ਼ਵਤ ਮੰਗਣ ਲਈ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਰੂਪਨਗਰ ਦੇ ਦਫ਼ਤਰ ਵਿਖੇ ਕੰਮ ਕਰਦੇ ਇੰਸਪੈਕਟਰਾਂ ਨੇ ਆਪਣੇ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਰੂਪਨਗਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੇ ਲੇਖਾ ਅਫ਼ਸਰ ਵੱਲੋਂ ਆਪਣੇ 6ਵੇਂ ਤਨਖਾਹ ਕਮਿਸ਼ਨ ਦੇ ਬਕਾਏ ਕਲੀਅਰ ਲਈ ਪ੍ਰਤੀ ਕੇਸ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਕੰਟਰੋਲਰ ਨੇ ਮੁੱਖ ਦਫ਼ਤਰ ਵਿਖੇ ਆਪਣੇ ਸੀਨੀਅਰਾਂ ਨਾਲ ਇਸ ਮਹੱਤਵਪੂਰਨ ਮੁੱਦੇ ਨੂੰ ਚੁੱਕਿਆ। ਸ਼ਾਮ ਤੱਕ ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਰੂਪਨਗਰ ਵਿਖੇ ਕੰਮ ਕਰਦੇ ਸਹਾਇਕ ਕੰਟਰੋਲਰ ਸਲਭ ਮਹਿੰਦਰਾ ਨੂੰ ਆਪਣੇ ਵਿਭਾਗੀ ਸਹਿਯੋਗੀਆਂ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ