ਖੇਡਾਂ ’ਚ ਨਾਂ ਚਮਕਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਸੀਐਮ ਮਾਨ

 ਖੇਡਾਂ ’ਚ ਨਾਂ ਚਮਕਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਸੀਐਮ ਮਾਨ

ਪੰਜਾਬ ਸਰਕਾਰ ਵੱਲੋਂ ਖੇਡਾਂ ਖੇਡਾਂ ਦੇ ਮਹਾਂਕੁੰਭ ਦਾ ਆਗਾਜ਼ ਕੀਤਾ ਗਿਆ ਹੈ, ਇਸ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਮ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਤੇ ਖੇਡ ਪ੍ਰੇਮੀਆਂ ਨੂੰ ਇਹ ਖੇਡਾਂ ਸਮਰਪਿਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਵਿਰਾਸਤ ਵਿੱਚ ਖੇਡਾਂ, ਘੋੜ ਸਵਾਰੀ, ਤੀਰ-ਅੰਦਾਜ਼ੀ ਕੀਤੀ। ਖੇਡਾਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਹਨ।

ਇਸ ਲਈ ਆਓ ਰਲ-ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਈਏ। ਦੱਸ ਦਈਏ ਕਿ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਹੈ। ਉਹਨਾਂ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਖਿਡਾਰੀਆਂ ਦੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।

ਲਗਭਗ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਕੁੰਭ ਵਿੱਚ ਵੱਖ-ਵੱਖ ਉਮਰ ਵਰਗਾਂ ਦੇ 4 ਲੱਖ ਤੋਂ ਵੱਧ ਖਿਡਾਰੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਿੱਸਾ ਲੈਣਗੇ। ਖੇਡਾਂ ਦੇ ਸੂਬਾ ਪੱਧਰੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਬਣੇ ਫੁਟਬਾਲਾਂ ਨਾਲ ਵਿਸ਼ਵ ਕੱਪ ਖੇਡਿਆ ਜਾਂਦਾ ਹੈ ਤੇ ਇੱਥੋਂ ਦੇ ਬਣੇ ਬੱਲ ਚੌਕੇ-ਛੱਕੇ ਲਾਉਂਦੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ’ਤੇ ਕੰਮ ਕਰ ਰਹੀ ਹੈ।  ਰਗਬੀ ਇੱਥੋਂ ਬਣ ਕੇ ਜਾਂਦੀ ਹੈ। ਉਹਨਾਂ ਕਿਹਾ ਕਿ ਜਲੰਧਰ ਖੇਡਾਂ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

Leave a Reply

Your email address will not be published.