‘ਖੇਡਾਂ ਵਤਨ ਪੰਜਾਬ ਦੀਆਂ’ ਦੀ ਹੋਈ ਸਮਾਪਤੀ, ਪਟਿਆਲਾ ਪਹਿਲੇ ਸਥਾਨ ’ਤੇ

 ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਹੋਈ ਸਮਾਪਤੀ, ਪਟਿਆਲਾ ਪਹਿਲੇ ਸਥਾਨ ’ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬੀ ਦੀਆਂ ਦੇ ਸਮਾਪਤੀ ਸਮਾਰੋਹ ਵਿਚ ਪੁੱਜੇ ਸਨ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤੀ ਸ਼ਬਦ ਕਹੇ। ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ।

Image

ਦੱਸ ਦਈਏ ਕਿ ਇਹ ਖੇਡਾਂ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਸ਼ੁਰੂ ਹੋਈਆਂ ਸਨ। ਇਹ ਖੇਡਾਂ ਕਰੀਬ ਤਿੰਨ ਮਹੀਨੇ ਚੱਲੀਆਂ ਤੇ 28 ਖੇਡ ਵੰਨਗੀਆਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਸੂਬਾ ਪੱਧਰ ’ਤੇ ਸੋਨੇ, ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਪਾਈ ਗਈ ਹੈ।

Image

ਮੁੱਖ ਮੰਤਰੀ ਭਗਵੰਤ ਮਾਨ ਨੇ  ਦੱਸਿਆ ਕਿ ਸੋਨ ਤਗਮਾ ਜਿੱਤਣ ਵਾਲੇ ਦੇ ਖਾਤੇ ’ਚ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਸੱਤ ਹਜ਼ਾਰ ਜਦਕਿ ਕਾਂਸੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਪੰਜਾਹ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ।

Image

ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਅਤੇ ਐਸਏਐਸ ਨਗਰ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਦੇ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਇਸ ਮੌਕੇ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ।

Leave a Reply

Your email address will not be published.