ਹੁਣ ਨਹੀਂ ਸਾੜਨੀ ਪਵੇਗੀ ਪਰਾਲੀ! ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਬਾਇਓ-ਐਨਰਜੀ ਪਲਾਂਟ

 ਹੁਣ ਨਹੀਂ ਸਾੜਨੀ ਪਵੇਗੀ ਪਰਾਲੀ! ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਬਾਇਓ-ਐਨਰਜੀ ਪਲਾਂਟ

ਭਾਰਤ ਵਿੱਚ ਸਭ ਤੋਂ ਵੱਡੇ ਬਾਇਓ-ਐਨਰਜੀ ਪਲਾਂਟ ਦਾ ਮੰਗਲਵਾਰ ਨੂੰ ਲਹਿਰਾਗਾਗਾ ਵਿੱਚ ਉਦਘਾਟਨ ਕੀਤਾ ਜਾਵੇਗਾ। ਇਹ ਪਲਾਂਟ ਜਰਮਨੀ ਸਥਿਤ ਵਰਬੀਓ ਏਜੀ ਦੀ ਭਾਰਤੀ ਸਹਾਇਕ ਕੰਪਨੀ ਵੱਲੋਂ 220 ਕਰੋੜ ਰੁਪਏ ਦੇ ਨਿਵੇਸ਼ ਨਾਲ ਤਿਆਰ ਕੀਤਾ ਗਿਆ ਹੈ। ਕਾਬਲੇਗੌਰ ਹੈ ਕਿ ਇਹ ਪਲਾਂਟ ਹਰ ਸਾਲ 1.5 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ ਦੇ ਮਕਸਦ ਨਾਲ ਬਾਇਓਗੈਸ ਅਤੇ ਖਾਦ ਬਣਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰੇਗੀ।

Stubble Burning: A Bale Of Paddy Straw- Convert It Into Biofuel, Don't Burn It, A Punjab Startup Shows The Way | Waste Warriors

ਪੰਜਾਬ ਵਿੱਚ ਪਰਾਲੀ ਦੇ ਨਿਪਟਾਰੇ ਲਈ ਪਹਿਲਾਂ ਵਾਲੇ ਪ੍ਰਬੰਧਨ ਨੂੰ ਹੁਲਾਰਾ ਦੇਣ ਅਤੇ ਕਣਕ ਦੇ ਅਗਕੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੇ ਲਈ ਇਹ ਪਹਿਲਾ ਵੱਡਾ ਪ੍ਰੋਜੈਕਟ ਹੈ। ਵਰਬੀਓ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੇ ਦੱਸਿਆ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਰੀਦ ਲਈ ਕਿਸਾਨਾਂ ਨਾਲ ਸਮਝੌਤਾ ਕੀਤਾ ਹੈ, ਜੋ ਇੱਕ ਸਾਲ ਵਿੱਚ 1 ਲੱਖ ਟਨ ਝੋਨੇ ਦੀ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ 40,000-45000 ਏਕੜ ਜ਼ਮੀਨ ਵਿੱਚ ਪਰਾਲੀ ਸਾੜਨ ਵਿੱਚ ਕਮੀ ਆਵੇਗੀ। ਵਰਬੀਓ ਪ੍ਰਤੀ ਦਿਨ 33 ਟਨ ਕੰਪਰੈੱਸਡ ਬਾਇਓਗੈਸ ਅਤੇ 600-650 ਟਨ ਫਰਮੈਂਟਿਡ ਜੈਵਿਕ ਖਾਦ ਦਾ ਉਤਪਾਦਨ ਕਰੇਗਾ। ਪੈਦਾ ਹੋਏ ਸੀਬੀਜੀ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਦੇ 10 ਆਊਟਲੇਟਾਂ ਨੂੰ ਭੇਜ ਦਿੱਤਾ ਜਾਵੇਗਾ।

ਇਸ ਸਾਲ ਕੁੱਲ 18.32 ਮਿਲੀਅਨ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੀ ਉਮੀਦ ਕੀਤੀ ਗਈ 2.10 ਮਿਲੀਅਨ ਟਨ ਦੀ ਵਰਤੋਂ ਐਕਸ-ਸੀਟੂ ਰਾਹੀਂ ਕਰਨ ਅਤੇ 2023-24 ਤੱਕ ਇਸ ਨੂੰ ਵਧਾ ਕੇ 4.88 ਮਿਲੀਅਨ ਟਨ ਕਰਨ ਦਾ ਮਕਸਦ ਵੀ ਹੈ। ਦੱਸ ਦਈਏ ਕਿ ਪੰਜਾਬ ਵਿੱਚ 41 ਸੀਬੀਜੀ ਪਲਾਂਟ ਪਹਿਲਾਂ ਹੀ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਵਿਚੋਂ ਪੰਜ ਲੁਧਿਆਣਾ, ਚਾਰ ਜਲੰਧਰ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਲਾਏ ਜਾਣਗੇ।

Leave a Reply

Your email address will not be published.