Punjab

ਖੇਤੀਬਾੜੀ ਬਿੱਲਾਂ ’ਤੇ ਰਾਸ਼ਟਰਪਤੀ ਦੇ ਦਸਤਖ਼ਤ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ, ਕਹੀ ਇਹ ਵੱਡੀ ਗੱਲ!

ਖੇਤੀ ਬਿੱਲਾਂ ਨੂੰ ਲੈ ਕੇ ਲੋਕਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ। ਲੋਕਾਂ ਵੱਲੋਂ ਬਿੱਲਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਰਾਸ਼ਟਰਪਤੀ ਨੇ ਇਹਨਾਂ ਬਿੱਲਾਂ ਤੇ ਮੋਹਰ ਲਗਾ ਦਿੱਤੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਰਾਜ ਦੇ ਕਾਨੂੰਨਾਂ ਵਿੱਚ ਸੰਭਾਵਤ ਸੋਧਾਂ ਸਮੇਤ ਸਾਰੇ ਵਿਕਲਪਾਂ ਦੀ ਪੜਤਾਲ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

ਕੈਪਟਨ ਨੇ ਅੱਗੇ ਕਿਹਾ ਕਿ ਆਉਣ ਵਾਲੇ ਰਸਤੇ ਤੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਕਿਸਾਨ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨੂੰ ਭਰੋਸੇ ਵਿੱਚ ਲਿਆ ਜਾਵੇਗਾ। ਸੂਬਾ ਸਰਕਾਰ ਭਾਅ ਤੇ ਕੋਈ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਹਰ ਇੱਕ ਅਨਾਜ ਦੀ ਖਰੀਦ ਲਈ ਵਚਨਬੱਧ ਹੈ।

ਵੱਡੀ ਖਬਰ – ਰਾਸ਼ਟਰਪਤੀ ਨੇ ਖੇਤੀ ਬਿਲਾਂ ਉਤੇ ਕਰ ਹੀ ਦਿੱਤੇ ਸਾਇਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨੀ ਰਾਹ ਤੇ ਪੈਣ ਤੋਂ ਇਲਾਵਾ ਉਹਨਾਂ ਦੀ ਸਰਕਾਰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਹੋਰ ਵਿਕਲਪਾਂ ਤੇ ਵਿਚਾਰ ਕਰ ਰਹੀ ਹੈ ਜੋ ਕਿ ਪੰਜਾਬ ਦੇ ਕਿਸਾਨਾਂ ਅਤੇ ਆਰਥਿਕਤਾ ਨੂੰ ਬਰਬਾਦ ਕਰਨ ਲਈ ਤਿਆਰ ਕੀਤੇ ਗਏ ਹਨ।

ਨਹੀਂ ਥੰਮ ਰਿਹਾ ਲੋਕਾਂ ਦਾ ਗੁੱਸਾ, ਅੱਜ ਫਿਰ ਮੁਹਾਲੀ ’ਚ ਹੋਇਆ ਪੰਜਾਬੀ ਗਾਇਕਾਂ ਦਾ ਇਕੱਠ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਤਿੰਨਾਂ ਬਿੱਲਾਂ ਤੇ ਸਹਿਮਤੀ ਦੇ ਕੇ ਮੋਹਰ ਲਗਾ ਦਿੱਤੀ ਹੈ। ਇਕ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਕੋਵਿੰਦ ਨੂੰ ਵਿਵਾਦਪੂਰਨ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਅਪੀਲ ਕੀਤੀ ਸੀ। ਜਿਸ ਵਿਚ ਇਹ ਦੋਸ਼ ਲਾਇਆ ਗਿਆ ਸੀ ਕਿ ਬਿੱਲ ਸੰਸਦ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਅਣਦੇਖੀ ਕਰਦਿਆਂ “ਗੈਰ-ਸੰਵਿਧਾਨਕ” ਤਰੀਕੇ ਨਾਲ ਪਾਸ ਕੀਤਾ ਗਏ ਹਨ।

ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਵੱਡੇ ਪੱਧਰ ਤੇ ਹੋ ਰਹੇ ਵਿਰੋਧ ਦੇ ਬਾਵਜੂਦ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬਿੱਲਾਂ ਦੇ ਦਸਤਖ਼ਤ ਕਰ ਦਿੱਤੇ ਜਿਸ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੋਰ ਵਧ ਗਿਆ ਹੈ।

ਕਿਸਾਨਾਂ ਦੀ ਗੂੰਜ ਨੇ ਜਿੱਥੇ ਦਿੱਲੀ ਤੱਕ ਨੂੰ ਹਿਲਾਇਆ ਹੈ ਉੱਥੇ ਹੀ ਇਸ ਅੰਦੋਲਨ ਨੇ ਪੰਜਾਬ ਅੰਦਰ ਇਕ ਵੱਖਰੀ ਇਕ ਜੁੱਟਤਾ ਦਾ ਅਹਿਸਾਸ ਵੀ ਕਰਵਾਇਆ ਹੈ। ਕਿਸਾਨ, ਲੇਖਕ, ਪੰਜਾਬੀ ਗਾਇਕ, ਪੰਜਾਬ ਦਾ ਹਰ ਨੌਜਵਾਨ ਸਭ ਨੇ ਇਹਨਾਂ ਬਿੱਲਾਂ ਦੇ ਵਿਰੋਧ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ।

Click to comment

Leave a Reply

Your email address will not be published. Required fields are marked *

Most Popular

To Top