News

ਖੇਤੀਬਾੜੀ ਮੰਤਰੀ ਦੀ ਮੋਦੀ ਨਾਲ ਬੈਠਕ, ਹੋਵੇਗਾ ਵੱਡਾ ਫ਼ੈਸਲਾ!

ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤਕ ਕਈ ਮੀਟਿੰਗਾਂ ਹੋਈਆਂ ਹਨ। ਪਰ ਉਹਨਾਂ ਦਾ ਕੋਈ ਖਾਸ ਸਿੱਟਾ ਨਹੀਂ ਨਿਕਲਿਆ। ਪਰ ਸਰਕਾਰ ਵੱਲੋਂ ਇਹ ਪ੍ਰਸਤਾਵ ਜ਼ਰੂਰ ਰੱਖਿਆ ਗਿਆ ਸੀ ਕਿ ਉਹ ਇਹਨਾਂ ਕਾਨੂੰਨਾਂ ਵਿੱਚ ਸੋਧ ਕਰ ਸਕਦੇ ਹਨ।

ਇਸ ਤਹਿਤ ਕੇਂਦਰ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਖਰੜਾ ਵੀ ਪ੍ਰਾਪਤ ਹੋਇਆ ਸੀ ਜਿਸ ਵਿੱਚ ਸੋਧ ਬਾਰੇ ਲਿਖਿਆ ਸੀ ਜਿਸ ਨੂੰ ਕਿ ਕਿਸਾਨਾਂ ਵੱਲੋਂ ਮੁੱਢ ਤੋਂ ਹੀ ਖਾਰਜ ਕਰ ਦਿੱਤਾ ਗਿਆ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹਨਾਂ ਦੀ ਰਿਹਾਇਸ਼ ਤੇ ਮਿਲਣ ਪਹੁੰਚੇ ਹਨ।

ਜਾਣਕਾਰੀ ਮਿਲੀ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰੈਸ ਕਾਨਫਰੰਸ ਕਰ ਸਕਦੇ ਹਨ ਤੇ ਕਿਸਾਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ। ਦਸ ਦਈਏ ਕਿ  ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਨੇਤਾਵਾਂ ਵੱਲੋਂ ਟੀਨ ਖੇਤੀਬਾੜੀ ਕਾਨੂੰਨਾਂ ‘ਚ ਪ੍ਰਸਤਾਵਿਤ ਸੋਧਾਂ ਨੂੰ ਰੱਦ ਕਰਨਾ ਬਹੁਤ ਮੰਦਭਾਗਾ ਹੈ, ਜਿਸ ਦੀ ਕੇਂਦਰ ਸਰਕਾਰ ਨੇ ਪੇਸ਼ਕਸ਼ ਕੀਤੀ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਨੇ ਪ੍ਰਸਤਾਵਿਤ ਸੋਧਾਂ ਵਿੱਚ ਐਮਐਸਪੀ ਅਤੇ ਮੰਡੀਆਂ ਬਾਰੇ ਕਿਸਾਨਾਂ ਦੀਆਂ ਸਾਰੀਆਂ ਵੱਡੀਆਂ ਚਿੰਤਾਵਾਂ ਦਾ ਹੱਲ ਕੀਤਾ ਹੈ, ਜਿਨ੍ਹਾਂ ਨੂੰ ਕਿਸਾਨਾਂ ਨੂੰ ਸਨਮਾਨ ਨਾਲ ਸਵੀਕਾਰਿਆ ਜਾਣਾ ਚਾਹੀਦਾ ਸੀ।   

Click to comment

Leave a Reply

Your email address will not be published. Required fields are marked *

Most Popular

To Top