ਖੇਤੀਬਾੜੀ ਮੰਤਰੀ ਧਾਲੀਵਾਲ ਨੇ ਜਨਤਾ ਦਰਬਾਰ ਦੌਰਾਨ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ, ਜਲਦ ਨਿਪਟਾਰਾ ਕਰਨ ਦੇ ਹੁਕਮ

 ਖੇਤੀਬਾੜੀ ਮੰਤਰੀ ਧਾਲੀਵਾਲ ਨੇ ਜਨਤਾ ਦਰਬਾਰ ਦੌਰਾਨ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ, ਜਲਦ ਨਿਪਟਾਰਾ ਕਰਨ ਦੇ ਹੁਕਮ

ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸਏਐ ਨਗਰ ਵਿਖੇ ਕਰਵਾਏ ਹਫ਼ਤਾਵਰੀ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

Kuldeep Singh Dhaliwal | Aam Aadmi Party

ਉਹਨਾਂ ਨੇ ਸਬੰਧਿਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਧਾਲੀਵਾਲ ਨੇ ਦੱਸਿਆ ਕਿ ਅੱਜ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ ਤੇ ਸਬੰਧਿਤ ਅਧਿਕਾਰੀਆਂ ਨੂੰ ਫੋਨ ਰਾਹੀਂ ਹੁਕਮ ਦਿੱਤੇ ਹਨ।

ਉਹਨਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਕਰਮਚਾਰੀਆਂ/ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਧਾਲੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਹਨਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਹਨਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ਤੇ ਪੰਚਾਇਤੀ ਹੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਦੂਜੀ ਮੁਹਿੰਮ ਚਲਾਈ ਜਾਵੇਗੀ।

Leave a Reply

Your email address will not be published. Required fields are marked *