ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ, ਖਿਡਾਰੀਆਂ ਲਈ ਵੀ ਦਿੱਤਾ ਬਿਆਨ

 ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ, ਖਿਡਾਰੀਆਂ ਲਈ ਵੀ ਦਿੱਤਾ ਬਿਆਨ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਜਿਹਨਾਂ ਕਿਸਾਨਾਂ ਦੀ ਆਲੂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਹਨਾਂ ਦੀ ਆਰਥਿਕ ਮਦਦ ਕਰੇਗੀ। ਉਹਨਾਂ ਕਿਹਾ ਕਿ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਇਲਾਕੇ ਦੇ ਖਿਡਾਰੀਆਂ ਲਈ ਚੰਗਾ ਸੰਕੇਤ ਦਿੰਦਿਆਂ ਹਲਕਾ ਵਿਧਾਇਕ ਨੂੰ ਕਿਹਾ ਕਿ ਉਹ ਪਿੰਡ ਗੋਲੇਵਾਲ ਵਿੱਚ ਖੇਡ ਸਟੇਡੀਅਮ ਬਣਾਉਣ ਲਈ ਲੋੜੀਂਦੀ ਰਾਸ਼ੀ, ਸਮਾਨ ਅਤੇ ਥਾਂ ਦੀ ਨਿਸ਼ਾਨਦੇਹੀ ਕਰਕੇ ਭੇਜਣ।

Image

ਪਿੰਡ ਗੋਲੇਵਾਲ ਵਿਖੇ ਸੰਤ ਕਸ਼ਮੀਰ ਸਿੰਘ ਨੂੰ ਸਮਰਪਿਤ 7ਵੇਂ ਸੁਪਰ ਮਹੰਤ ਸ਼ੇਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਸਭ ਤੋਂ ਜ਼ਿਆਦਾ ਜ਼ੋਰ ਦੇ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਲਈ ਸਮੇਂ ਸਮੇਂ ਸਿਰ ਜਿੱਥੇ ਐਨਆਰਆਈਜ਼ ਵੱਲੋਂ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਪੰਜਾਬ ਸਰਕਾਰ ਵੱਲੋਂ ਵੀ ਰਾਜ ਪੱਧਰ ਤੇ ਖੇਡਾਂ ਕਰਵਾਈਆਂ ਗਈਆਂ ਸਨ।

Image

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਕਿਹਾ ਕਿ ਪਿੰਡ ਵਿੱਚ ਸਟੇਡੀਅਮ ਬਣਾਉਣ ਦੇ ਲਈ ਜੋ ਵੀ ਰਾਸ਼ੀ ਲੱਗਣੀ ਹੈ, ਜਾਂ ਖੇਡਾਂ ਵਾਸਤੇ ਜੋ ਵੀ ਸਮਾਨ ਚਾਹੀਦਾ ਹੈ ਇਸ ਸਬੰਧੀ ਲਿਖਤੀ ਰੂਪ ਵਿੱਚ ਉਹਨਾਂ ਨੂੰ ਭੇਜ ਦਿੱਤਾ ਜਾਵੇ। ਉਹਨਾਂ ਨੇ ਕਲੱਬ ਨੂੰ 2 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *