News

ਖੇਤੀਬਾੜੀ ਮੰਤਰੀ ਨੇ ਸੰਸਦ ’ਚ ਵਿਰੋਧੀ ਧਿਰਾਂ ਬਾਰੇ ਕਹੀ ਵੱਡੀ ਗੱਲ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਰਾਜ ਸਭਾ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਪਿੰਡ, ਗਰੀਬਾਂ ਅਤੇ ਕਿਸਾਨੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਰਹੇਗੀ। ਵਿਰੋਧੀ ਧਿਰ ਵੱਲੋਂ ਕਈ ਵਾਰ ਇਹ ਕਿਹਾ ਗਿਆ ਹੈ ਕਿ ਸਾਰਾ ਕੁੱਝ ਮੋਦੀ ਸਰਕਾਰ ਨੇ ਕੀਤਾ ਹੈ, ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ? ਮੈਂ ਇਸ ਮਾਮਲੇ ਵਿਚ ਕਹਿਣਾ ਚਾਹੁੰਦਾ ਹਾਂ ਕਿ ਅਜਿਹੇ ਦੋਸ਼ ਲਾਉਣਾ ਉਚਿਤ ਨਹੀਂ।

ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਜ਼ਰੀਏ 6,000 ਰੁਪਏ ਦਾ ਯੋਗਦਾਨ ਪਾਇਆ। ਅੱਜ ਅਸੀਂ ਕਹਿ ਸਕਦੇ ਹਾਂ ਕਿ 10 ਕਰੋੜ 75 ਲੱਖ ਕਿਸਾਨਾਂ ਨੂੰ ਡੀਬੀਟੀ ਤੋਂ 1,15,000 ਕਰੋੜ ਰੁਪਏ ਉਨ੍ਹਾਂ ਦੇ ਖਾਤੇ ਵਿੱਚ ਭੇਜੇ ਗਏ ਹਨ।

ਉਹਨਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕਾਨੂੰਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ ਤਿਆਰ ਹੈ, ਇਹ ਨਹੀਂ ਸਮਝਣਾ ਚਾਹੀਦਾ ਕਿ ਖੇਤੀਬਾੜੀ ਕਾਨੂੰਨਾਂ ਵਿਚ ਕੋਈ ਗਲਤੀ ਹੈ। ਪੂਰੇ ਇਕ ਰਾਜ ਵਿੱਚ ਲੋਕ ਗਲਤਫਹਿਮੀਆਂ ਦਾ ਸ਼ਿਕਾਰ ਹਨ। ਕਿਸਾਨਾਂ ਨੂੰ ਇਹ ਕਹਿ ਕਿ ਭਰਮ ਵਿੱਚ ਪਾਇਆ ਗਿਆ ਹੈ ਕਿ ਇਹ ਕਾਨੂੰਨ ਉਹਨਾਂ ਦੀਆਂ ਜ਼ਮੀਨਾਂ ਖੋਹ ਲੈਣਗੇ। ਦੁਨੀਆ ਜਾਣਦੀ ਹੈ ਕਿ ਖੇਤੀ ਪਾਣੀ ਨਾਲ ਕੀਤੀ ਜਾਂਦੀ ਹੈ। ਸਿਰਫ ਕਾਂਗਰਸ ਖੂਨ ਨਾਲ ਖੇਤੀ ਕਰ ਸਕਦੀ ਹੈ, ਭਾਰਤੀ ਜਨਤਾ ਪਾਰਟੀ ਖੂਨ ਨਾਲ ਖੇਤੀ ਨਹੀਂ ਕਰ ਸਕਦੀ।

Click to comment

Leave a Reply

Your email address will not be published.

Most Popular

To Top