ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਹੁਕਮ ਜਾਰੀ
By
Posted on

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਲਵਾਈ ਦੀ ਗੱਲ ਆਖੀ ਗਈ ਹੈ। ਇਸ ਤੇ ਅਮਲ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੇ ਸਿੱਧੀ ਬਜਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ। ਵਿਭਾਗ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ, ਕਿਸਾਨ 20 ਮਈ ਤੋਂ ਬਾਅਦ ਝੋਨੇ ਦੀ ਪਨੀਰੀ ਬੀਜ ਸਕਣਗੇ ਜਦਕਿ ਝੋਨੇ ਦੀ ਲਵਾਈ ਲਈ ਸੰਗਰੂਰ, ਬਰਨਾਲਾ,

ਮਲੇਰਕੋਟਲਾ, ਲੁਧਿਆਣਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਲਈ 18 ਜੂਨ, ਬਠਿੰਡਾ, ਫਰੀਦਕੋਟ, ਮਾਨਸਾ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 22 ਜੂਨ, ਮੋਹਾਲੀ, ਰੋਪੜ, ਐਸਬੀਐਸ ਨਗਰ ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 24 ਜੂਨ, ਅਤੇ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ ਤਰਨਤਾਰਨ ਜ਼ਿਲ੍ਹਿਆਂ ਵਿੱਚ 26 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ।
