Punjab

ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ ਜੱਥੇਬੰਦੀਆਂ ਨੇ ਸੂਬੇ ਦੀਆਂ ਸੜਕਾਂ ਕੀਤੀਆਂ ਜਾਮ

ਚੰਡੀਗੜ੍ਹ: ਕੇਂਦਰ ਸਰਕਾਰ ਨੂੰ ਖੇਤੀ ਆਰਡੀਨੈਂਸ ਦਾ ਬਿੱਲ ਪੇਸ਼ ਕਰਨਾ ਮਹਿੰਗਾ ਪੈ ਗਿਆ ਹੈ ਕਿਉਂ ਕਿ ਕਿਸਾਨਾਂ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਲੋਕ ਸਭਾ ਵਿੱਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ।

ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਨੇ ਵੱਡਾ ਧਰਨਾ ਪ੍ਰਦਰਸ਼ਨ ਲਗਾ ਦਿੱਤਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਸੂਬੇ ਵਿੱਚ 25 ਥਾਵਾਂ ਤੇ ਸੜਕਾਂ ਜਾਮ ਕੀਤੀਆਂ ਗਈਆਂ ਹਨ। ਬੀਕੇਯੂ ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ: ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ’ਤੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਜੇ ਗੱਲ ਕੀਤੀ ਜਾਵੇ ਕਿਸਾਨ ਤੇ ਮਜ਼ਦੂਰ ਜੇਲ੍ਹ ਭਰੋ ਅੰਦੋਲਨ ਦੀ ਤਾਂ ਉਸ ਨੂੰ ਅੱਜ 9ਵਾਂ ਦਿਨ ਹੈ ਪਰ ਸਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।

ਘੋੜਿਆਂ ਵਾਲੇ ਇਸ ਸਿੰਘ ਦੀਆਂ ਗੱਲਾਂ ਖੋਲ੍ਹ ਦੇਣਗੀਆਂ ਕੰਨ ਤੇ ਅੱਖਾਂ, ਕਹਿੰਦਾ ਲੌਂਗੋਵਾਲ ਤਾਂ ਜਮਾਂ ਨਖਿੱਧ ਨਿਕਲਿਆ (ਵੀਡੀਓ)

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਗੰਭੀਰ ਹੈ ਤਾਂ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ। ਭਾਰਤ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜੱਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਤੇ ਪੰਜਾਬ ਦੀਆਂ 10 ਕਿਸਾਨ ਜੱਥੇਬੰਦੀਆਂ ਵੀ ਸੰਘਰਸ਼ ਵਿੱਚ ਡਟੀਆਂ ਹੋਈਆਂ ਹਨ। ਉਹਨਾਂ ਨੇ ਸੋਮਵਾਰ ਨੂੰ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਲਲਕਾਰ ਰੈਲੀਆਂ ਕਰ ਕੇ ਖੇਤੀ ਆਰਡੀਨੈਂਸ ਨੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ।

ਜੱਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਲੱਖੋਵਾਲ, ਸਿੱਧੂਪੁਰ ਗਰੁੱਪ, ਬੀਕੇਯੂ (ਕਾਦੀਆਂ) ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ (ਮਾਨਸਾ), ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਗੰਨਾ ਸੰਘਰਸ਼ ਕਮੇਟੀ ਸਮੇਤ ਦਸ ਕਿਸਾਨ ਜਥੇਬੰਦੀਆਂ ਅੱਜ ਸੂਬੇ ਦੀਆਂ 25 ਥਾਵਾਂ ਉੱਤੇ ਮੁੱਖ ਸੜਕਾਂ ਜਾਮ ਕਰ ਰਹੀਆਂ ਹਨ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਦਿਨ-ਰਾਤ ਦੇ ਪੱਕੇ ਮੋਰਚੇ ਲਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਵਿੱਚ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿੱਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਸਭ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top