News

ਖੇਤੀ ਆਰਡੀਨੈਂਸਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

ਦੇਸ਼ ਭਰ ਵਿੱਚ ਨਵੇਂ ਖੇਤੀ ਆਰਡੀਨੈਂਸ ਬਿੱਲ ਜਾਰੀ ਹੋ ਜਾਣ ਰਹੇ ਨੇ, ਲੋਕ ਸਭਾ ਵਿੱਚ ਇਨ੍ਹਾਂ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ, ਹਾਲਾਂਕਿ ਇਨ੍ਹਾਂ ਬਿੱਲਾਂ ਦਾ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਵੱਡਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਲਈ ਵਰਦਾਨ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਬਿੱਲ ਲਾਗੂ ਹੋਣ ਨਾਲ ਦੇਸ਼ ਦੇ ਕਿਸਾਨਾਂ ਨੁੰ ਆਪਣੀਆਂ ਫਸਲਾਂ ਵੇਚਣ ਲਈ ਹੋਰ ਵੀ ਜ਼ਿਆਦਾ ਮੌਕੇ ਮਿਲਣਗੇ। ਉਨ੍ਹਾਂ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਕੁੱਝ ਲੋਕ ਕਿਸਾਨਾਂ ਨੂੰ ਝੂਠ ਬੋਲ ਕੇ, ਉਨ੍ਹਾਂ ਨੂੰ ਭੜਕਾਉਣ ਵਿੱਚ ਲੱਗੇ ਹਨ ਜਦਕਿ ਇਹ ਬਿੱਲ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਹਨ।

ਇਹ ਵੀ ਪੜ੍ਹੋ: ਵੋਟ ਬੈਂਕ ਨੂੰ ਵੇਖਦੇ ਹੋਏ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦਿਵਾਇਆ ਗਿਆ ਹੈ: ਸੁਨੀਲ ਜਾਖੜ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀਆਂ ਫਸਲਾਂ ਦੀ ਐੱਮ.ਐੱਸ.ਪੀ. ਕਦੇ ਵੀ ਖਤਮ ਨਹੀਂ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਵਾਇਆ ਕਿ ਭਾਜਪਾ ਦੀ ਸਰਕਾਰ ਰਹਿਣ ਤੱਕ ਉਨ੍ਹਾਂ ਵੱਲੋਂ ਸਰਕਾਰੀ ਖਰੀਦ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੁਣ ਦਾਖਲਾ ਲੈਣ ਲਈ…

ਨਾਲ ਹੀ ਘੱਟੋ ਘੱਟ ਸਮਰਥਨ ਮੁੱਲ ਵੀ ਪਹਿਲਾਂ ਵਾਂਗੂ ਹੀ ਕਿਸਾਨਾਂ ਨੂੰ ਮਿਲਦਾ ਰਹੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਰੋਧੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਨਹੀਂ ਚਾਹੁੰਦੀਆਂ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇਸ਼ ਵਿੱਚ ਕਿਸੇ ਵੀ ਮੰਡੀ ਵਿੱਚ ਵੇਚਣ ਦੀ ਸਹੂਲਤ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬਿੱਲਾਂ ਦੇ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਦਾ ਜੀਵਨ ਪੱਧਰ ਸੁਧਰੇਗਾ।

ਦੱਸ ਦਈਏ ਕਿ ਕਿਸਾਨਾਂ ਦੇ ਕਰੜੇ ਵਿਰੋਧ ਤੋਂ ਬਾਅਦ ਵੀ ਲੋਕ ਸਭਾ ਵਿੱਚ ਭਲਕੇ ਖੇਤੀ ਆਰਡੀਨੈਂਸ ਪਾਸ ਕਰ ਦਿੱਤਾ ਗਿਆ ਹੈ। ਹਾਲਾਂਕਿ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਨੇ ਹੀ ਹੁਣ ਇਨ੍ਹਾਂ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦੇ ਦਿੱਤਾ ਹੈ ਤਾਂ ਅਜਿਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਇਨ੍ਹਾਂ ਬਿੱਲਾਂ ਨੂੰ ਕਿਸਾਨ ਹਿਤੈਸ਼ੀ ਕਹਿਣਾ, ਕਿਤੇ ਨਾ ਕਿਤੇ ਸਿਆਸੀ ਧਿਰਾਂ ਵਿੱਚ ਹੋਰ ਹਲਚਲ ਜ਼ਰੂਰ ਪੈਦਾ ਕਰੇਗਾ। ਨਾਲ ਹੀ ਹੁਣ ਇਹ ਵੀ ਦੇਖਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦਾ ਇਸ ਮਾਮਲੇ ਤੇ ਕਿਹੋ ਜਿਹਾ ਪ੍ਰਤੀਕਰਮ ਹੋਵੇਗਾ।

Click to comment

Leave a Reply

Your email address will not be published. Required fields are marked *

Most Popular

To Top