Uncategorized

ਖੇਤੀ ਆਰਡੀਨੈਂਸ ਖ਼ਿਲਾਫ਼ ਹਰ ਲੜਾਈ ’ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ: ਮਨਪ੍ਰੀਤ ਬਾਦਲ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਖੇਤੀਬਾੜੀ ਬਿੱਲਾਂ ਖਿਲਾਫ ਪੰਜਾਬ ਸਰਕਾਰ ਆਖਰੀ ਦਮ ਤਕ ਲੜੇਗੀ। ਖੇਤੀ ਆਰਡੀਨੈਂਸ ਜੋ ਹਾਲ ਹੀ ਵਿੱਚ ਸੰਸਦ ਵਿੱਚ ਪਾਸ ਕੀਏ ਗਏ ਹਨ ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਸੁਰੱਖਿਆ ਕਵਚ ਤੋਂ ਵਿਹੂਣੇ ਕਰਨਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਬਿੱਲ ਕੇਵਲ ਕਿਸਾਨਾਂ ਨੂੰ ਹੀ ਨਹੀਂ ਬਲਕਿ ਸਾਰੇ ਪੰਜਾਬੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਗੇ। ਸੰਕਟ ਦੀ ਇਸ ਘੜੀ ਵਿਚ ਸਾਰੇ ਪੰਜਾਬੀਆਂ ਨੂੰ ਸਮਝਦਾਰੀ ਤੋਂ ਕੰਮ ਲੈਣ ਦੀ ਅਪੀਲ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਕਿਸੇ ਵੀ ਜ਼ਬਰ, ਵਧੀਕੀ ਅਤੇ ਬੇਇਨਸਾਫ਼ੀ ਖ਼ਿਲਾਫ਼ ਸੰਘਰਸ਼ ਵਿਚ ਅਡੋਲ ਰਹਿਣ ਦੀ ਬਖਸ਼ਿਸ਼ ਹੈ।

ਇਹ ਵੀ ਪੜ੍ਹੋ: ਕੈਪਟਨ ਦੀ ਸਾਰੀਆਂ ਪਾਰਟੀਆਂ ਨੂੰ ਅਪੀਲ, ਇਕਜੁੱਟ ਹੋ ਕੇ ਲੜੋ ਲੜਾਈ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਦਮਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਸਰਕਾਰ ਵਲੋਂ ਭਾਜਪਾ ਦੀ ਅਗਵਾਲੀ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਹਨਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 50 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਪਿਛਲੇ ਇਕ ਦਹਾਕੇ ਦਾ ਸਭ ਤੋਂ ਘਟ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਰੇਲ ਪੱਟੜੀਆਂ ’ਤੇ ਕਿਸਾਨਾਂ ਨੇ ਲਾਏ ਧਰਨੇ

ਖੇਤੀਬਾੜੀ ਲਾਗਤ ਅਤੇ ਮੁੱਲ ਕਮਿਸ਼ਨ (ਸੀ. ਏ. ਸੀ. ਪੀ.) ਨੇ ਖੁਰਾਕੀ ਵਸਤਾਂ ਦੀ 8.4 ਫੀਸਦੀ ਮਹਿੰਗਾਈ ਦੇ ਮੱਦੇਨਜ਼ਰ ਘੱਟੋ-ਘੱਟ ਸਮਰਥਨ ਮੁੱਲ ਵਿਚ 6 ਫੀਸਦੀ ਵਾਧੇ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ।

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਸੁਖਬੀਰ ਲੋਕਾਂ ਨੂੰ ਜਵਾਬਦੇਹ ਹੈ ਕਿ ਉਹ ਕਿਉਂ ਭਾਜਪਾ ਦੇ ਹਰ ਪੰਜਾਬ ਵਿਰੋਧੀ ਪੈਂਤੜੇ ਵਿੱਚ ਭਾਈਵਾਲ ਹਨ? ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਕ ਸ਼ਬਦ ਨਹੀਂ ਬੋਲਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸੁਖਬੀਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਭਾਵੁਕ ਮੁੱਦੇ ਤੇ ਜਾਂ ਤਾਂ ਪ੍ਰਧਾਨ ਮੰਤਰੀ ਦੇ ਪੈਰੀਂ ਪੈ ਜਾਣ ਜਾਂ ਫਿਰ ਕਰੜੇ ਵਿਰੋਧ ਤੇ ਉਤਾਰੂ ਹੋ ਜਾਣ।  

Click to comment

Leave a Reply

Your email address will not be published.

Most Popular

To Top