ਖੇਤੀ ਆਰਡੀਨੈਂਸ ਦੇ ਵਿਰੋਧ ’ਚ ਭਾਰਤ ਕਿਸਾਨ ਯੂਨੀਅਨ ਵੱਲੋਂ ਭਿੱਖੀਵਿੰਡ ਦੇ ਚੌਂਕ ’ਚ ਧਰਨਾ

ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਅਤੇ ਆਪਣੀਆਂ ਹੋਰ ਮੰਗਾਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਾਰਕੁੰਨ ਕਿਸਾਨਾਂ ਵਲੋਂ ਆਪਣੇ ਦਿੱਤੇ ਸੱਦੇ ਤਹਿਤ ਅੱਜ ਸ਼ਹਿਰ ਭਿੱਖੀਵਿੰਡ ਦੇ ਚੌਂਕ ਵਿੱਚ ਧਰਨਾ ਦਿੱਤਾ ਗਿਆ।

ਇਸ ਮੌਕੇ ਭਾਰਤ ਕਿਸਾਨ ਯੂਨੀਅਨ ਤੇ ਧਰਨੇ ਨੂੰ ਰੋਕਣ ਲਈ ਪੁਲਿਸ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਸਨ। ਧਰਨੇ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਜੱਥੇ ਨੂੰ ਸੰਬੌਧਨ ਕਰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਆਰਡੀਨੈਂਸ ਕਿਸਾਨ ਮਜ਼ਦੂਰ ਵਿਰੋਧੀ ਹਨ।
ਇਹ ਵੀ ਪੜ੍ਹੋ: ਮੋਟਾਪਾ ਘੱਟ ਕਰਨ ਲਈ ਅਪਣਾਓ ਇਹ ਆਦਤ, ਜਲਦ ਘਟੇਗਾ ਭਾਰ
ਇਹਨਾਂ ਆਰਡੀਨੈਂਸਾਂ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਅੰਨਦਾਤਾ ਕਿਸਾਨ ਤੇ ਮਿਹਨਤਕਸ਼ ਖੇਤ ਮਜ਼ਦੂਰ ਦੋ ਵਕਤ ਦੀ ਰੋਟੀ ਤੋਂ ਆਤਰ ਹੋ ਜਾਵੇਗਾ। ਦੇਸ਼ ਦੀ ਅਰਥਵਿਵਸਥਾ ਤਹਿਸ ਨਹਿਸ ਹੋ ਜਾਵੇਗੀ। ਮੰਡੀਕਰਨ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਇਹ ਵੀ ਪੜ੍ਹੋ: BREAKING NEWS: ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ
ਕਿਸਾਨ ਆਗੂ ਨੇ ਬਿਜਲੀ ਬਿੱਲ 2020 ਦਾ ਵਿਰੋਧ ਕਰਦਿਆਣ ਦੇਸ਼ ਦੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਅਤੇ ਦੇਸ਼ ਦੇ ਸਮੁੱਚੇ ਵਿਧਾਨਕਾਰਾਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਫੈਸਲਿਆਂ ਦੇ ਖਿਲਾਫ਼ ਅਵਾਜ਼ ਬਲੁੰਦ ਕਰਕੇ ਜਨਤਾ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਪਾਰਟੀ ਦਾ ਸੰਸਦ ਮੈਂਬਰ ਇਸ ਬਿੱਲ ਹੱਕ ਵਿੱਚ ਜਾਵੇਗਾ। ਉਸ ਦਾ ਪਿੰਡ-ਪਿੰਡ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ 1920 ਵਿਚ ਰਾਜਾਂ ਨੂੰ ਵਧੇਰੇ ਅਧਿਕਾਰ ਅਤੇ ਫੈਡਰਲ ਢਾਂਚੇ ਖਿਲਾਫ ਅਵਾਜ ਬੁਲੰਦ ਕਰ ਹੋਂਦ ਵਿਚ ਆਇਆ ਸੀ।
ਅੱਜ ਫਿਰ ਉਹੀ ਅਵਾਜ ਬੁਲੰਦ ਕਰਨ ਦੀ ਲੋੜ ਹੈ। ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਹਰ ਸਾਲ 2 ਕਰੋੜ ਲੋਕਾਂ ਨੂੰ ਨੌਕਰੀਆਂ ਤੇ ਹਰ ਦੇਸ਼ ਵਾਸੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ।
ਪਰ ਮੋਦੀ ਸਰਕਾਰ ਵਾਅਦਿਆਂ ਤੋਂ ਉਲਟ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਕਰ ਰਹੀ ਹੈ, ਜਿਸ ਨੂੰ ਦੇਸ਼ ਦੀ ਜਨਤਾ ਸਹਿਣ ਨਹੀਂ ਕਰੇਗੀ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ। ਕਿਸਾਨੀ ਮਜ਼ਦੂਰੀ ਦਾ ਸਮੁੱਚਾ ਕਰਜ਼ਾ ਮੁਆਫ ਕਰੇ।
