Punjab

ਖੇਤੀ ਆਰਡੀਨੈਂਸ ਨੂੰ ਲੈ ਕੇ ਪੀਐਮ ਮੋਦੀ ਨੇ ਕੀਤਾ ਟਵੀਟ

ਲੋਕ ਸਭਾ ਵਿੱਚ ਖੇਤੀਬਾੜੀ ਉਪਜ ਵਪਾਰ ਅਤੇ ਵਣਜ ਬਿੱਲ, ਮੁੱਲ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ਤੇ ਕਿਸਾਨ (ਸੁਰੱਖਿਆ ਅਤੇ ਸਸ਼ਕਤੀਕਰਨ ਬਿੱਲ) 2020 ਪਾਸ ਹੋ ਗਿਆ ਹੈ। ਖੇਤੀਬਾੜੀ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਹੈ ਕਿ, ‘ਕਿਸਾਨਾਂ ਨੂੰ ਗੁੰਮਰਾਹ ਕਰਨ ਵਿੱਚ ਬਹੁਤ ਸਾਰੀਆਂ ਤਾਕਤਾਂ ਇਕਜੁੱਟ ਹਨ।

ਮੈਂ ਕਿਸਾਨ ਭਰਾਵਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ MSP ਅਤੇ ਸਰਕਾਰੀ ਖਰੀਦ ਦੀ ਵਿਵਸਥਾ ਬਣੀ ਰਹੇਗੀ। ਇਹ ਬਿੱਲ ਅਸਲ ਵਿੱਚ ਕਿਸਾਨਾਂ ਨੂੰ ਕਈ ਹੋਰ ਵਿਕਲਪ ਪ੍ਰਦਾਨ ਕਰ ਉਹਨਾਂ ਨੂੰ ਠੀਕ ਮਾਇਨੇ ਵਿੱਚ ਮਜ਼ਬੂਤ ਕਰਨ ਵਾਲੇ ਹਨ।’ ਉਹਨਾਂ ਅੱਗੇ ਲਿਖਿਆ ਕਿ, ‘ਇਸ ਖੇਤੀਬਾੜੀ ਸੁਧਾਰ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਨਵੇਂ-ਨਵੇਂ ਮੌਕੇ ਮਿਲਣਗੇ, ਜਿਸ ਨਾਲ ਉਨ੍ਹਾਂ ਦਾ ਲਾਭ ਵਧੇਗਾ।

ਇਸ ਨਾਲ ਸਾਡੇ ਖੇਤੀਬਾੜੀ ਖੇਤਰ ਨੂੰ ਜਿੱਥੇ ਆਧੁਨਿਕ ਟੈਕਨੋਲਾਜੀ ਦਾ ਸਾਭ ਮਿਲੇਗਾ, ਉਥੇ ਹੀ ਕਿਸਾਨ ਮਜ਼ਬੂਕ ਹੋਣਗੇ।’ ਦਸ ਦਈਏ ਕਿ ਲੋਕ ਸਭਾ ਵਿੱਚ ਖੇਤੀ ਆਰਡੀਨੈਂਸ ਪਾਸ ਹੋਣ ਤੋਂ ਬਾਅਦ ਪੂਰੇ ਪੰਜਾਬ ਦੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਇਹ ਵੀ ਪੜ੍ਹੋ: ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਕੀਤਾ ਮਨਜ਼ੂਰ

ਉੱਥੇ ਹੀ ਖੇਤੀ ਆਰਡੀਨੈਂਸ ਖ਼ਿਲਾਫ਼ ਅੱਜ ਸਵੇਰੇ ਜ਼ਿਲਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮੋਰਚੇ ‘ਚ ਇੱਕ ਕਿਸਾਨ ਨੇ ਸਲਫਾਸ ਦੀ ਗੋਲੀਆਂ ਖਾ ਲਈਆਂ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਇਕ ਡਰਾਮਾ ਹੈ: ਕੈਪਟਨ

ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦਾ ਕਰੀਬ 55 ਸਾਲਾ ਪ੍ਰੀਤਮ ਸਿੰਘ ਨੇ ਮੋਰਚੇ ‘ਚ ਸਾਥੀ ਕਿਸਾਨਾਂ ਨੂੰ ਦੱਸਿਆ ਕਿ ਉਸ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਲਈਆ ਨੇ। ਜਿਸ ‘ਤੇ ਕਿਸਾਨ ਮੋਰਚੇ ‘ਚ ਮੌਜੂਦ ਕਿਸਾਨਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਾਦਲ ਪਹੁੰਚਾਇਆ।

ਜਿੱਥੇ ਡਾਕਟਰਾਂ ਨੇ ਹਾਲਤ ‘ਚ ਸੁਧਾਰ ਨਾ ਹੋਣ ‘ਤੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ। ਦੱਸ ਦਈਏ ਕਿ ਕਿਸਾਨ ਮੋਰਚੇ ‘ਚ ਪੰਜਾਬ ਦੇ ਪੰਜ-ਛੇ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਖੇਤੀ ਆਰਡੀਨੈਂਸਾਂ ਖ਼ਿਲਾਫ਼ 6 ਰੋਜ਼ਾ ਮੋਰਚੇ ‘ਤੇ ਡਟੇ ਹੋਏ ਹਨ। ਇਸ ਘਟਨਾ ਨਾਲ ਪੰਜਾਬ ਭਰ ਦੇ ਕਿਸਾਨਾਂ ‘ਚ ਰੋਹ ਭਖਣ ਦੀ ਉਮੀਦ ਹੈ।  

Click to comment

Leave a Reply

Your email address will not be published. Required fields are marked *

Most Popular

To Top