ਖੇਤੀ ਆਰਡੀਨੈਂਸ ਪਾਸ ਹੋਣ ਖਿਲਾਫ਼ ਗੁਰਦਾਸਪੁਰ ’ਚ 23 ਸਤੰਬਰ ਨੂੰ ਕਿਸਾਨ ਕਰਨਗੇ ਚੱਕਾ ਜਾਮ

ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਿਆ ਹੋਇਆ ਹੈ ਤੇ ਕਿਸਾਨ ਇਹਨਾਂ ਆਰਡੀਨੈਂਸਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ।

ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ। ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਹਰਚੋਵਾਲ ਕਸਬੇ ਵਿੱਚ ਕਿਸਾਨ ਮੋਰਚਾ ਔਲਖ ਵੱਲੋਂ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਇਕ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ: ਖੇਤੀ ਆਡੀਨੈਂਸਾਂ ਦੇ ਹੱਕ ’ਚ ਉਤਰੇ ਦੀਪ ਸਿੱਧੂ ਦਾ ਸੰਨੀ ਦਿਓਲ ’ਤੇ ਫੁੱਟਿਆ ਗੁੱਸਾ
ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਸਾਨ ਏਕਤਾ ਸਮੂਹ ਦੇ ਪ੍ਰਧਾਨ ਸੋਨੂੰ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰ ਕੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਹਨਾਂ ਨੇ ਅੱਗੇ ਕਿਹਾ ਕਿ ਇਸ ਦੇ ਵਿਰੋਧ ਲਈ 23 ਸਤੰਬਰ ਬੁੱਧਵਾਰ ਨੂੰ ਗੁਰਦਾਸਪੁਰ-ਹੁਸ਼ਿਆਰਪੁਰ ਸੜਕ ਨੂੰ ਹਰਚੋਵਾਲ ਚੌਂਕ ਵਿੱਚ ਕਾਲੇ ਝੰਡਿਆਂ ਨਾਲ ਜਾਮ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਰੱਦ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ
ਪਾਸ ਕੀਤੇ ਗਏ ਬਿੱਲਾਂ ਤੋਂ ਇਲਾਵਾ ਸ਼੍ਰੀ ਹਰਗੋਬਿੰਦਪੁਰ ਤੋਂ ਗੁਰਦਾਸਪੁਰ ਅਤੇ ਹਰਚੋਵਾਲ ਤੋਂ ਕੀੜੀ ਸ਼ੂਗਰ ਮਿੱਲ ਵਾਲੀ ਸੜਕ ਦੀ ਮੁਰੰਮਤ ਲਈ ਅਤੇ ਕੀੜੀ ਸ਼ੂਗਰ ਮਿੱਲ ਵੱਲੋਂ ਕਿਸਾਨਾਂ ਨੂੰ ਅਦਾਇਗੀ ਦੇ ਮੁੱਦੇ ਨੂੰ ਵੀ ਧਰਨੇ ਵਿੱਚ ਚੁੱਕਿਆ ਜਾਵੇਗਾ।
