News

ਖੇਤੀ ਕਾਨੂੰਨਾਂ ਖਿਲਾਫ ਅੱਜ ਭਾਰਤ ਰਹੇਗਾ ਬੰਦ, ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਬੰਦ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰਨੀਆਂ ਸ਼ੁਰੂ ਹੋ ਗਈਆਂ ਹਨ।  ਭਵਾਨੀਗੜ੍ਹ ਵਿੱਚ ਕਿਸਾਨਾਂ ਨੇ ਅੱਜ ਸਵੇਰੇ 6 ਵਜੇਂ ਤੋਂ ਜਾਮ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਜਾਮ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ 6 ਵਜੇ ਤੋਂ ਜਾਮ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਜਿਸ ਵਿੱਚ ਵੱਡੇ ਪੱਧਰ ‘ਤੇ ਕਿਸਾਨ ਪਹੁੰਚਣੇ ਸ਼ੁਰੂ ਹੋ ਗਏ ਹਨ। ਉਹਨਾਂ ਕਿਹਾ ਕਿ ਤਿੰਨੋ ਖੇਤੀ ਕਾਨੂੰਨ ਕਿਸਾਨ ਮਜ਼ਦੂਰਾਂ ਲਈ ਨੁਕਸਾਨਦਾਇਕ ਹਨ ਜਿਸ ਲਈ ਕਿਸਾਨਾਂ ਅੰਦੋਲਨ ਦਾ ਹਰ ਵਰਗ ਵੱਲੋਂ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ।

ਦੱਸ ਦਈਏ ਕਿ ਪੰਜਾਬ ਦੇ 32 ਕਿਸਾਨ ਜਥੇਬੰਦੀਆਂ ਨੇ ਵੀ ਪੰਜਾਬ ਭਰ ਵਿੱਚ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਨੇ ਕਿਸਾਨਾਂ ਮੁਤਾਬਿਕ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਅੱਜ ਸਭ ਕੁਝ ਬੰਦ ਰਹੇਗਾ ਅਤੇ ਸ਼ਾਮ 4 ਵਜੇ ਤੱਕ ਉਹਨਾਂ ਵੱਲੋ ਰੇਲ ਆਵਜਾਈ, ਸੜਕਾਂ ਜਾਮ ਕੀਤੀਆਂ ਜਾਣਗੀਆਂ। ਕਾਂਗਰਸ, ਖੱਬੀਆਂ ਪਾਰਟੀਆਂ, ਆਰਜੇਡੀ, ਬਸਪਾ ਅਤੇ ਸਪਾ ਸਮੇਤ ਦੇਸ਼ ਦੀਆਂ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਇਸ ਭਾਰਤ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।

ਇਸ ਤੋਂ ਇਲਾਵਾ ਬੈਂਕ ਯੂਨੀਅਨ ਵੀ ਇਸ ਭਾਰਤ ਬੰਦ ਦਾ ਸਮਰਥਨ ਕਰ ਰਹੀ ਹੈ। ਦੱਸ ਦਈਏ ਕਿ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਅਤੇ ਗੱਲਬਾਤ ਦਾ ਰਾਹ ਛੱਡਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ।

ਸਰਕਾਰ ਵੱਲੋਂ ਉਠਾਏ ਇਤਰਾਜ਼ ‘ਤੇ ਵਿਚਾਰ ਕਰਨ ਲਈ ਸਰਕਾਰ ਤਿਆਰ ਹੈ। ਇਸ ਬਾਰੇ ਪਹਿਲਾਂ ਵੀ ਕਈ ਵਾਰ ਗੱਲ ਹੋ ਚੁੱਕੀ ਹੈ। ਜੇ ਕੋਈ ਗੱਲ ਬਚੀ ਹੈ, ਤਾਂ ਸਰਕਾਰ ਨਿਸ਼ਚਤ ਰੂਪ ਤੋਂ ਗੱਲਬਾਤ ਕਰਨ ਲਈ ਤਿਆਰ ਹੈ। ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ ਨੇ ਵੀ ਭਾਰਤ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਏਆਈਬੀਓਸੀ ਨੇ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਅਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਇਕ ਬਿਆਨ ਵਿੱਚ ਏਆਈਬੀਓਸੀ ਨੇ ਕਿਹਾ ਕਿ ਸਹਿਯੋਗੀ ਅਤੇ ਰਾਜ ਇਕਾਈਆਂ ਸੋਮਵਾਰ ਨੂੰ ਦੇਸ਼ਭਰ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਨਾਲ ਏਕਤਾ ਦਿਖਾਉਣਗੀਆਂ ਅਤੇ ਕਿਸਾਨਾਂ ਦਾ ਸਾਥ ਦੇਣਗੀਆਂ।

Click to comment

Leave a Reply

Your email address will not be published.

Most Popular

To Top