Punjab

ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਕਿਸਾਨਾਂ ਦੀ ਅੱਜ ਹੋਵੇਗੀ ਬੈਠਕ

ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਪੰਜਾਬ, ਛੱਤੀਸਗੜ੍ਹ ਅਤੇ ਰਾਜਸਥਾਨ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ ਤਿੰਨ ਸੋਧ ਬਿੱਲ ਪਾਸ ਕਰ ਦਿੱਤੇ ਹਨ। ਉੱਥੇ ਹੀ ਦੇਸ਼ ਭਰ ਦੇ ਸਾਰੇ ਗੈਰ-ਸਿਆਸੀ ਕਿਸਾਨ ਸੰਗਠਨਾਂ ਦੀ ਬੈਠਕ ਮੰਗਲਵਾਰ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਰੱਖੀ ਗਈ ਹੈ।

ਇਸ ਬੈਠਕ ‘ਚ ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਬੈਠਕ ਤੋਂ ਬਾਅਦ ਸ਼ਾਮ 4 ਵਜੇ ਜੰਤਰ-ਮੰਤਰ ‘ਤੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਕਾਂਗਰਸ ਲੀਡਰ ਰਾਹੁਲ ਗਾਂਧੀ ਕੇਂਦਰ ਦੇ ਤਿੰਨਾਂ ਕਾਨੂੰਨਾਂ ਖਿਲਾਫ ਤਾਮਿਲਨਾਡੂ ‘ਚ ਇਕ ਕਿਸਾਨ ਰੈਲੀ ‘ਚ ਸ਼ਾਮਲ ਹੋਣਗੇ।

ਇਹ ਜਾਣਕਾਰੀ ਪਾਰਟੀ ਦੀ ਸੂਬਾ ਇਕਾਈ ਨੇ ਸੋਮਵਾਰ ਦਿੱਤੀ। ਤਾਮਿਲਨਾਡੂ ‘ਚ ਕਾਂਗਰਸ ਵੱਲੋਂ 150 ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿਸ ‘ਚ ਹਲਾਂ ਸਮੇਤ ਟ੍ਰੈਕਟਰ ਲਿਜਾਏ ਜਾਣਗੇ। ਹਾਲਾਂਕਿ ਫਿਲਹਾਲ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ।

Click to comment

Leave a Reply

Your email address will not be published.

Most Popular

To Top