News

ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਆ ਸਕਦਾ ਹੈ ਸੁਪਰੀਮ ਕੋਰਟ ਦਾ ਇਹ ਫ਼ੈਸਲਾ

ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕਰੀਬ ਡੇਢ ਘੰਟਾ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਤੋਂ ਕਈ ਤਿੱਖੇ ਸਵਾਲ ਪੁੱਛੇ। ਅੱਜ ਸੁਪਰੀਮ ਕੋਰਟ ਇਸ ਨੂੰ ਲੈ ਕੇ ਅਪਣਾ ਹੁਕਮ ਸੁਣਾ ਸਕਦਾ ਹੈ। ਕੋਰਟ ਇਸ ਵਿਵਾਦ ਨੂੰ ਦੂਰ ਕਰਨ ਦੇ ਇਰਾਦੇ ਨਾਲ ਦੇਸ਼ ਦੇ ਕਿਸੇ ਸਾਬਕਾ ਚੀਫ਼ ਜਸਟਿਸ ਦੀ ਅਗਵਾਈ ਵਿੱਚ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਸਕਦਾ ਹੈ।

ਅੰਦੋਲਨ ਨਾਲ ਜੁੜੀ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਸਕਦਾ ਹੈ। ਕੋਰਟ ਨੇ ਸੰਕੇਤ ਦਿੱਤਾ ਸੀ ਕਿ ਇਹ ਕਿਸੇ ਸਾਬਕਾ ਚੀਫ਼ ਜਸਟਿਸ ਦੀ ਅਗਵਾਈ ਵਿੱਚ ਇਕ ਕਮੇਟੀ ਬਣਾ ਸਕਦਾ ਹੈ। ਜਿਸ ਵਿੱਚ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ।

ਕੋਰਟ ਨੇ ਇਸ ਵਿਵਾਦ ਦਾ ਹੱਲ ਲੱਭਣ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਪਹਿਲਾਂ ਤੋਂ ਹੀ ਉਸ ਨੂੰ ਕਈ ਸਮਾਂ ਦਿੱਤਾ ਜਾ ਚੁੱਕਾ ਹੈ।

Click to comment

Leave a Reply

Your email address will not be published.

Most Popular

To Top