News

ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀ ਮੰਤਰੀ ਦਾ ਵੱਡਾ ਬਿਆਨ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਮੁੱਦੇ ਨੂੰ ਹੱਲ ਕਰਨ ਲਈ ਕੇਂਦਰ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ 11 ਵਾਰ ਬੈਠਕ ਹੋ ਚੁੱਕੀ ਹੈ ਇਹਨਾਂ ਬੈਠਕਾਂ ਵਿੱਚ ਲਗਭਗ 45 ਘੰਟੇ ਦੀ ਗੱਲਬਾਤ ਹੋਈ ਹੈ।

Farmers' protest: Centre postpones Tuesday's meeting with farmer unions to  January 20

ਹੁਣ ਫਿਰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਚਲ ਰਹੇ ਤਣਾਅ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ, “ਸਰਕਾਰ ਇਸ ਮੁੱਦੇ ਨੂੰ ਹਲ ਕਰਨ ਲਈ ਰਾਹ ਕੱਢੇਗੀ। ਕੇਂਦਰ ਗੱਲਬਾਤ ਲਈ ਤਿਆਰ ਹੈ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੁੰਦਾ ਹੈ।” ਦਸ ਦਈਏ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਸਾਰੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ।

ਕੇਂਦਰ ਸਰਕਾਰ ਤੋਂ  ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜੱਥੇਬੰਦੀਆਂ, ਕਾਨਟ੍ਰੈਕਟ ਫਾਰਮਿੰਗ ਨੂੰ ਕਿਸਾਨ ਵਿਰੋਧੀ ਦਸ ਰਹੇ ਹਨ ਅਤੇ ਐਮਐਸਪੀ ਅਤੇ ਏਪੀਐਮਸੀ ’ਤੇ ਲਿਖਤੀ ਵਿਸ਼ਵਾਸ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ’ਤੇ ਕੇਂਦਰ  ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।

Click to comment

Leave a Reply

Your email address will not be published. Required fields are marked *

Most Popular

To Top