ਖੇਤੀ ਕਾਨੂੰਨਾਂ ਨੂੰ ਲੈ ਕੇ ਰੱਖਿਆ ਮੰਤਰੀ ਦਾ ਵੱਡਾ ਬਿਆਨ

ਭਾਰਤੀ ਜਨਤਾ ਪਾਰਟੀ ਦੇ ਇਕ ਦਿਨ ਪ੍ਰਦੇਸ਼ ਵਰਕਿੰਗ ਕਮੇਟੀ ਬੈਠਕ ਦੀ ਸ਼ੁਰੂਆਤ ਲਖਨਊ ਦੇ ਸੰਸਦ ਮੈਂਬਰ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਸੀ। ਇਸ ਮੌਕੇ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਐਮਐਸਪੀ ਬੰਦ ਕਰਨ ਦਾ ਕੋਈ ਸਵਾਲ ਹੀ ਨਹੀਂ ਹੈ। ਉਹਨਾਂ ਨੇ ਕਿਸਾਨਾਂ ਨੂੰ ਗੱਲਬਾਤ ਕਰਨ ਦੀ ਅਪੀਲ ਕੀਤੀ।

ਉਹਨਾਂ ਨੇ ਕਿਹਾ ਕਿ ਉਹ ਸੋਧ ਕਰਨ ਲਈ ਤਿਆਰ ਹਨ, ਇਸ ਦੇ ਚਲਦੇ ਜੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਆ ਰਹੀ ਹੈ ਤਾਂ ਉਸ ਨੂੰ ਹੱਲ ਕਰਨ ਲਈ ਵੀ ਉਹ ਤਿਆਰ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਖੇਤੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਕਿਸਾਨ ਪੱਛਮ ਬੰਗਾਲ ’ਚ ਜਾ ਕੇ ਪੱਥਰਾਂ ਨਾਲ ਆਪਣਾ ਸਿਰ ਨਾ ਮਾਰਨ। ਉਹ ਆਪਣੇ ਮਾਮਲੇ ’ਚ ਫ਼ੈਸਲਾ ਨਹੀਂ ਲੈ ਪਾ ਰਹੇ ਤੇ ਦੂਜਿਆਂ ਦੀ ਠੇਕੇਦਾਰੀ ਲੈ ਰਹੇ ਹਨ।
ਕਿਸਾਨ ਲੀਡਰ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਜਾ ਕੇ ਬੀਜੇਪੀ ਨੂੰ ਵੋਟ ਨਾਲ ਪਾਉਣ ਦੀ ਅਪੀਲ ਕਰ ਰਹੇ ਹਨ। ਉੱਥੇ ਹੀ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਉਹ ਸਰਦਾਰਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਦਿੱਲੀ ਤੋਂ ਕਿਸਾਨਾਂ ਨੂੰ ਦਬਾਅ ਅਤੇ ਅਪਮਾਨਿਤ ਕਰਕੇ ਵਾਪਸ ਨਾ ਭੇਜੇ ਕਿਉਂ ਕਿ ਉਹ ਜਾਣਦੇ ਹਨ ਕਿ ਸਰਦਾਰਾਂ ਨੂੰ 300 ਸਾਲਾਂ ਤਕ ਕੁੱਝ ਨਹੀਂ ਭੁੱਲਣਾ।
ਜਿਹੜੇ ਦੇਸ਼ ਦਾ ਕਿਸਾਨ ਅਤੇ ਜਵਾਨ ਜਸਟੀਫਾਈਡ ਨਹੀਂ ਹੁੰਦਾ ਉਸ ਦੇਸ਼ ਨੂੰ ਕੋਈ ਨਹੀਂ ਬਚਾ ਸਕਦਾ। ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਅੱਜ ਅਪਣੇ ਗ੍ਰਹਿ ਜ਼ਿਲ੍ਹਾ ਬਾਗਪਤ ਪਹੁੰਚੇ। ਕਸਬਾ ਅਮੀਨਗਰ ਸਰਾਏ ਵਿੱਚ ਉਹ ਰਿਸੈਪਸ਼ਨ ਵਿੱਚ ਸ਼ਾਮਲ ਹੋਏ। ਉਹਨਾਂ ਨੇ ਅਪਣੇ ਭਾਸ਼ਣ ਦੌਰਾਨ ਕਿਹਾ ਕਿ ਕਿਸਾਨਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ ਇਸ ਲਈ ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ। ਜੇ ਐਮਐਸਪੀ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਤਾਂ ਕਿਸਾਨ ਅੰਦੋਲਨ ਖ਼ਤਮ ਕਰ ਦੇਣਗੇ।
