News

ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ

ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਲੰਮੇ ਸਮੇਂ ਬਾਅਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਉੱਥੇ ਹੀ ਸੁਪਰੀਮ ਕੋਰਟ ਸੋਮਵਾਰ ਨੂੰ ਖੇਤੀਬਾੜੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਪਟੀਸ਼ਨਾਂ ਤੇ ਸੁਣਵਾਈ ਕਰੇਗੀ।

ਉਚ ਅਦਾਲਤ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਕਮੇਟੀ ਦੇ ਕਿਸੇ ਮੈਂਬਰ ਦੇ ਵੱਖ ਹੋਣ ਦੇ ਮਾਮਲੇ ਨੂੰ ਵੀ ਵਿਚਾਰ ਸਕਦੀ ਹੈ। ਅਦਾਲਤ ਦਿੱਲੀ ਪੁਲਿਸ ਵੱਲੋਂ ਕੇਂਦਰ ਸਰਕਾਰ ਦੀ ਪਟੀਸ਼ਨ ਤੇ ਵੀ ਸੁਣਵਾਈ ਕਰੇਗੀ ਜਿਸ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਜਾਂ ਕਿਸੇ ਹੋਰ ਕਿਸਮ ਦੇ ਪ੍ਰਦਰਸ਼ਨ ਨੂੰ ਰੋਕਣ ਦੀ ਬੇਨਤੀ ਕੀਤੀ ਗਈ ਹੈ।

ਚੀਫ਼ ਜੱਜ ਐਸਏ ਬੋਬੜੇ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਇੱਕ ਅੰਤਰਿਮ ਆਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਉਹ ਕਮੇਟੀ ਦੇ ਸੁਝਾਅ ਤੋਂ ਬਾਅਦ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ, ਪਰ ਅਦਾਲਤ ਦੀਆਂ ਕੋਸ਼ਿਸ਼ਾਂ ਨੂੰ ਉਦੋਂ ਝਟਕਾ ਲੱਗਿਆ ਜਦੋਂ ਕਮੇਟੀ ਦੇ ਇੱਕ ਮੈਂਬਰ ਮਾਨ ਨੇ 14 ਜਨਵਰੀ ਨੂੰ ਕਮੇਟੀ ਤੋਂ ਵੱਖ ਹੋ ਗਏ।

ਇਸ ਬੈਂਚ ਵਿੱਚ ਜਸਟਿਸ ਐਨ ਨਾਗੇਸਵਰਾ ਰਾਓ ਅਤੇ ਜਸਟਿਸ ਵਿਨੀਤ ਸਰਨ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਬੈਂਚ ਮਾਨ ਨੂੰ ਕਮੇਟੀ ਤੋਂ ਵੱਖ ਹੋਣ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਨਿਯੁਕਤ ਕਰਨ ਵਰਗੇ ਮਾਮਲਿਆਂ ‘ਤੇ ਵੀ ਵਿਚਾਰ ਕਰ ਸਕਦੀ ਹੈ।

ਨਾਲ ਹੀ ਸ਼ਿਕਾਇਤਾਂ ਨੂੰ ਸੁਣਨ ਅਤੇ ਡੈੱਡਲਾਕ ਦੇ ਹੱਲ ਲਈ ਸਿਫਾਰਸ਼ਾਂ ਕਰਨ ਲਈ ਇੱਕ ਚਾਰ ਮੈਂਬਰੀ ਕਮੇਟੀ ਬਣਾਈ ਗਈ ਸੀ। ਸੁਪਰੀਮ ਕੋਰਟ ਦਿੱਲੀ ਪੁਲਿਸ ਵਲੋਂ ਕੇਂਦਰ ਸਰਕਾਰ ਦੀ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗੀ, ਜਿਸ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਜਾਂ ਕਿਸੇ ਹੋਰ ਕਿਸਮ ਦੇ ਪ੍ਰਦਰਸ਼ਨ ‘ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top