News

ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੋਈ ਸਮਝੌਤਾ ਮਨਜ਼ੂਰ ਨਹੀਂ: ਕਿਸਾਨ ਆਗੂ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਵਾਂ ਪ੍ਰਸਤਾਵ ਲੈ ਕੇ ਆਉਣ। ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਤਕ ਮੁਲਤਵੀ ਕਰ ਦਿੱਤਾ ਜਾਵੇਗਾ ਪਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹਨਾਂ ਨੂੰ ਸਰਕਾਰ ਦਾ ਇਹ ਪ੍ਰਸਤਾਵ ਮਨਜ਼ੂਰ ਨਹੀਂ। ਉਹਨਾਂ ਨੇ ਸਰਕਾਰ ਨੂੰ ਦੋ ਟੁੱਕ ਸੁਣਾ ਦਿੱਤੀ ਹੈ ਕਿ ਉਹ ਕਾਨੂੰਨ ਰੱਦ ਕੀਤੇ ਬਗੈਰ ਹੋਰ ਕੁੱਝ ਵੀ ਸਵੀਕਾਰ ਨਹੀਂ ਕਰਨਗੇ।

ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਲੀਡਰ ਦਰਸ਼ਨਪਾਲ ਸਿੰਘ ਨੇ ਕਿਹਾ ਕਿ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ। ਉਹਨਾਂ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ। ਉਹਨਾਂ ਦੀ ਵੀ ਇਹੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਵੱਲੋਂ ਕੀਤੇ ਗਏ ਚੱਕਾ ਜਾਮ ਨੂੰ ਲੋਕਾਂ ਵੱਲੋਂ ਪੂਰਾ ਸਮਰਥਨ ਮਿਲਿਆ ਹੈ।

ਉੱਥੇ ਹੀ ਕਿਸਾਨ ਲੀਡਰ ਦਰਸ਼ਨਪਾਲ ਸਿੰਘ ਨੇ ਕਿਹਾ ਕਿ ਕਰਨਾਟਕ ਤੇ ਤੇਲੰਗਾਨਾ ਵਿੱਚ ਕੁੱਝ ਸਮੱਸਿਆ ਆਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨ 2 ਅਕਤੂਬਰ ਤਕ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਰਹਿਣਗੇ। ਮੰਗਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਮਨਜ਼ੂਰ ਨਹੀਂ ਹੋਵੇਗਾ।

Click to comment

Leave a Reply

Your email address will not be published. Required fields are marked *

Most Popular

To Top