News

ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਆ ਰਹੇ ਨੇ ਪੀਐਮ ਮੋਦੀ, ਕਰਨਗੇ ਵੱਡੇ ਐਲਾਨ?

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਫਿਰੋਜ਼ਪੁਰ ਆ ਰਹੇ ਹਨ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਅੱਜ ਪੰਜਾਬ ਆਉਣਗੇ। ਪੀਐਮਓ ਮੁਤਾਬਕ ਪੀਐਮ ਮੋਦੀ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

Punjab Election 2017: Narendra Modi to address rally in Jalandhar today |  Business Standard News

ਇਨ੍ਹਾਂ ਪ੍ਰਾਜੈਕਟਾਂ ’ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ-ਮਾਰਗੀ ਬਣਾਉਣਾ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ।

ਪ੍ਰਧਾਨ ਮੰਤਰੀ ਦੇ ਦੇਸ਼ ਭਰ ’ਚ ਸੰਪਰਕ ਨੂੰ ਬਿਹਤਰ ਬਣਾਉਣ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਰਾਜ ’ਚ ਕਈ ਰਾਸ਼ਟਰੀ ਮਾਰਗਾਂ ਦਾ ਵਿਕਾਸ ਹੋਇਆ ਹੈ। ਨਤੀਜੇ ਵਜੋਂ ਰਾਜ ’ਚ ਰਾਸ਼ਟਰੀ ਰਾਜ ਮਾਰਗਾਂ ਦੀ ਕੁੱਲ ਲੰਬਾਈ 2014 ’ਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ’ਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ।

ਅਜਿਹੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ’ਚ 2 ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਵੀ ਸਾਬਿਤ ਹੋਵੇਗਾ।

Click to comment

Leave a Reply

Your email address will not be published.

Most Popular

To Top