ਖੇਤੀ ਕਾਨੂੰਨ ਰੱਦ ਕਰਨ ਲਈ ਜਲਦ ਬੁਲਾਇਆ ਜਾਵੇਗਾ ਵਿਸ਼ੇਸ਼ ਸੈਸ਼ਨ
By
Posted on

ਪੰਜਾਬ ਸਰਕਾਰ ਵੱਲੋਂ ਅੱਜ ਸਰਬ ਪਾਰਟੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੀਐਸਐਫ ਦੇ ਵਧੇ ਦਾਇਰੇ ਦਾ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ ਜਾਵੇਗਾ। ਜੇ ਅਜਿਹਾ ਨਾ ਹੋਇਆ ਤਾਂ ਫਿਰ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇਗਾ।

ਮੀਟਿੰਗ ਵਿੱਚ ਸ਼ਾਮਲ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ, ਬੀਐਸਐਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ। ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ ਹੈ। ਸੀਐਮ ਚੰਨੀ ਨੇ ਕਿਹਾ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ।
ਬੀਐਸਐਫ ਦੇ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ। ਖੇਤੀ ਕਾਨੂੰਨਾਂ ਤੇ ਚੰਨੀ ਨੇ ਕਿਹਾ ਕਿ ਦੁਬਾਰਾ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ।
