ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ’ਚ ਗਾਜ਼ੀਪੁਰ ਸਰਹੱਦ ‘ਤੇ ਲੋਕਾਂ ਨੇ ਵੰਡੀਆਂ ‘ਜਲੇਬੀਆਂ’
By
Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ ‘ਤੇ ਲੋਕ ‘ਜਲੇਬੀਆਂ’ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ।

ਪ੍ਰਕਾਸ਼ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਖੇਤੀ ਤਿੰਨੋ ਕਨੂੰਨ ਰੱਦ ਕਰਨ ਦੇ ਐਲਾਨ ਤੇ ਸੰਤ ਸੀਚੇਵਾਲ ਨੇ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਨਗਰ ਕੀਰਤਨ ਕੱਢਦੇ ਸਮੇ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਕਿਸਾਨਾਂ ਨੂੰ ਵੀ ਵਧਾਓੀ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਲੰਮੇਂ ਸਮੇਂ ਤੋਂ ਕਿਸਾਨ ਇੰਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੀ ਅਤੇ ਅੱਜ ਮੋਦੀ ਸਰਕਾਰ ਨੇ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕਰਕੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ।
