News

ਖੇਤੀ ਕਾਨੂੰਨ ਵਾਪਸ ਹੋਣ ਦੇ ਐਲਾਨ ਦਾ ਕੈਪਟਨ ਨੇ ਕੀਤਾ ਸਵਾਗਤ, ਕਿਹਾ, ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬੀਆਂ ਨੂੰ ਵੱਡੀ ਖੁਸ਼ਖ਼ਬਰੀ ਦਿੱਤੀ ਗਈ ਹੈ।

PunjabKesari

ਹੁਣ ਸਿਰਫ਼ ਟੈਕਨੀਕਲ ਚੀਜ਼ਾਂ ਰਹਿ ਗਈਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਹੁਣ ਕਿਸਾਨਾਂ ਨੂੰ ਘਰ ਵਾਪਸੀ ਕਰ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰਦੀ ਰਹੇਗੀ।

Click to comment

Leave a Reply

Your email address will not be published.

Most Popular

To Top