Punjab

ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਨੇ ਕਰ ਦਿੱਤਾ ਇਕ ਹੋਰ ਵੱਡਾ ਐਲਾਨ

ਕੱਲ੍ਹ ਯਾਨੀ 25 ਸਤੰਬਰ ਨੂੰ ਪੰਜਾਬੀਆਂ ਦਾ ਸੜਕਾਂ ਤੇ ਭਾਰੀ ਠਾਠਾਂ ਮਾਰਦਾ ਇਕੱਠ ਦੇਖਿਆ ਗਿਆ। ਇਹ ਇਕੱਠ ਕਿਸੇ ਮੇਲੇ ਦਾ ਨਹੀਂ ਸੀ ਸਗੋਂ ਕਿਸਾਨਾਂ ਦਾ ਸੀ ਜੋ ਖੇਤੀ ਬਿੱਲਾਂ ਦਾ ਵਿਰੋਧ ਕਰਨ ਲਈ ਸੜਕਾਂ ਤੇ ਉੱਤਰੇ ਸਨ। ਕਿਸਾਨਾਂ ਦੀਆਂ ਸਾਰੀਆਂ ਜੱਥੇਬੰਦੀਆਂ ਤੋਂ ਲੈ ਕੇ ਕਈ ਗਾਇਕ, ਸਿੰਘ ਤੇ ਹੋਰ ਕਈ ਲੋਕਾਂ ਨੇ ਸੜਕਾਂ ਤੇ ਉਤਰ ਕੇ ਧਰਨੇ ਪ੍ਰਦਰਸ਼ਨ ਕੀਤੇ।

ਅਜੇ ਵੀ ਕਿਸਾਨਾਂ ਦੇ ਪੰਜਾਬੀਆਂ ਦਾ ਖੂਨ ਉਬਾਲੇ ਮਾਰ ਰਿਹਾ ਹੈ ਕਿ ਜਦੋਂ ਤਕ ਖੇਤੀ ਆਰਡੀਨੈਂਸ ਰੱਦ ਨਹੀਂ ਹੁੰਦੇ ਉਹ ਇਸੇ ਤਰ੍ਹਾਂ ਸੜਕਾਂ ਤੇ ਧਰਨੇ ਦੇਣਗੇ। ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਕੁਹਾੜਾ ਚੌਕ ਤੇ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ: ਪੰਜਾਬ ਬੋਰਡ ਨੇ ਕਰਤਾ ਐਲਾਨ, 10ਵੀਂ-12ਵੀਂ ਜਮਾਤ ਦੇ ਵਿਦਿਆਰਥੀ ਕਰ ਲੈਣ ਤਿਆਰੀ

ਧਰਨੇ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 1 ਅਕਤੂਬਰ ਤੋਂ ਪੰਜਾਬ ਵਿੱਚ ਚਲ ਰਹੀਆਂ ਰੇਲਾਂ ਅਣਮਿੱਥੇ ਸਮੇਂ ਲਈ ਬੰਦ ਕੀਤੀਆਂ ਜਾਣਗੀਆਂ ਅਤੇ 7 ਅਕਤੂਬਰ ਦੀ ਕਿਸਾਨ ਜੱਥੇਬੰਦੀਆਂ ਦੀ ਬੈਠਕ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਅਡਾਨੀਆਂ, ਅੰਬਾਨੀਆਂ ਵਰਗੇ ਵੱਡੇ ਘਰਾਣਿਆਂ ਨੂੰ ਦੇ ਕੇ ਖੇਤੀਬਾੜੀ ਉਪਰ ਇਨ੍ਹਾਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ, ਜਿਸ ਨਾਲ ਇਨ੍ਹਾਂ ਨੂੰ ਕਿਸਾਨਾਂ ਸਮੇਤ ਆਮ ਜਨਤਾ ਨੂੰ ਲੁੱਟ ਕਰਨ ਦੀ ਖੁੱਲ੍ਹ ਮਿਲ ਜਾਵੇਗੀ।

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਅੱਧੇ ਨਾਲੋਂ ਜ਼ਿਆਦਾ ਪੰਜਾਬ ਸੜਕਾਂ ਤੇ ਸੀ। ਕਿਸਾਨਾਂ ਨੇ ਮੋਦੀ ਨੂੰ ਲਲਕਾਰਦਿਆਂ ਕਿਹਾ ਕਿ ਜੇ ਉਹਨਾਂ ਨੂੰ ਅਪਣੀ ਜਾਨ ਵੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ ਪਰ ਖੇਤੀ ਵਿਰੁਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਹੀ ਸਾਹ ਲੈਣਗੇ।

Click to comment

Leave a Reply

Your email address will not be published.

Most Popular

To Top