Punjab

ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਨੇ ਪੰਜਾਬ ਨੂੰ ਦਿੱਤਾ ਤਗੜਾ ਝਟਕਾ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ‘ਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਵੱਲੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਕਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।

ਪੰਜਾਬ ਵਿਧਾਨ ਸਭਾ ‘ਚ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਤਿੰਨ ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਜ਼ਰੂਰੀ ਹੈ ਪਰ ਫਿਲਹਾਲ  ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਦੇ ਬਾਬਤ ਮਿਲਣ ਤੋਂ ਮਨ੍ਹਾ ਕਰ ਦਿੱਤਾ ਹੈ।

ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਸਹਿਮਤੀ ਦਿਵਾਉਣ ਲਈ ਵਿਧਾਇਕਾਂ ਨੂੰ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾਣਾ ਹੈ।

ਮੁੱਖ ਮੰਤਰੀ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ‘ਤੇ ਸਹਿਮਤੀ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ।

ਵਿਰੋਧੀ ਧਿਰਾਂ ਲਈ ਕਸੂਤੀ ਸਥਿਤੀ ਬਣਨ ਦੀ ਸੰਭਾਵਨਾ ਹੈ, ਜੋ ਖੇਤੀ ਸੋਧ ਬਿੱਲਾਂ ਵਿੱਚ ਖਾਮੀਆਂ ਹੋਣ ਦਾ ਜ਼ਿਕਰ ਰਹੀਆਂ ਹਨ। ਜੇ ਉਹ ਰਾਸ਼ਟਰਪਤੀ ਕੋਲ ਜਾਣ ਤੋਂ ਇਨਕਾਰ ਕਰਨਗੀਆਂ ਤਾਂ ਉਸ ਦਾ ਕਿਸਾਨਾਂ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ।

Click to comment

Leave a Reply

Your email address will not be published. Required fields are marked *

Most Popular

To Top