ਖੇਤੀ ਬਿੱਲਾਂ ਦੇ ਵਿਰੋਧ ’ਚ ਰਾਹੁਲ ਗਾਂਧੀ ਦਾ ਪੰਜਾਬ ਦੌਰੇ ਦਾ ਦੂਜਾ ਦਿਨ
By
Posted on

ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਦਾ ਅੱਜ ਦੂਜਾ ਦਿਨ ਹੈ। ਬੀਤੇ ਦਿਨ ਰਾਹੁਲ ਗਾਂਧੀ ਮੋਗਾ ਵਿਖੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਗਰਜੇ ਸਨ। ਖੇਤੀ ਬਿੱਲਾਂ ਦੇ ਵਿਰੋਧ ‘ਚ ਕਾਂਗਰਸ ਦੀ ‘ਖੇਤੀ ਬਚਾਓ ਯਾਤਰਾ’ ਦੌਰਾਨ ਰਾਹੁਲ ਗਾਂਧੀ ਅੱਜ ਸੰਗਰੂਰ ਤੋਂ ਆਪਣੀ ਰੈਲੀ ਕੱਢਣਗੇ।
ਰਾਹੁਲ ਗਾਂਧੀ ਦੀ ਇਹ ਰੈਲੀ 11 ਵਜੇ ਬਰਨਾਲਾ ਚੌਂਕ ਤੋਂ ਸ਼ੁਰੂ ਹੋਵੇਗੀ, ਜਿਸ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਣਗੇ।
ਨਵਜੋਤ ਸਿੱਧੂ ਨੇ ਸਟੇਜ ਤੋਂ ਕੇਂਦਰ ਸਰਕਾਰ ਨੂੰ ਵੰਗਾਰਿਆ, ਮੁੱਖ ਮੰਤਰੀ ਨੂੰ ਵੀ ਦਿੱਤੀ ਵੱਡੀ ਨਸੀਹਤ
ਇਸ ਤੋਂ ਇਲਾਵਾ ਰਾਹੁਲ ਗਾਂਧੀ ਸੋਮਵਾਰ ਨੂੰ ਪਟਿਆਲਾ ਵਿਖੇ ਵੀ ਰੈਲੀ ਕਰਨਗੇ। ਇਹ ਰੈਲੀ ਸਮਾਣਾ ਦੀ ਅਨਾਜ ਮੰਡੀ ਵਿਖੇ ਹੋਵੇਗੀ, ਜਿੱਥੇ ਇਕ ਹਜ਼ਾਰ ਮੁਲਾਜ਼ਮਾਂ ਨੂੰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ।
