News

ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ?

ਕਿਸਾਨ ਅੰਦੋਲਨ ਦੌਰਾਨ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਅੰਦੋਲਨ ਲਈ ਮਜਬੂਰ ਕੀਤਾ ਹੈ ਜਿਸ ਕਰਕੇ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਵਿਚਾਰ ਨਹੀਂ ਹੈ।

ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 70 ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਹੱਲ ਲਈ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦੀ ਤਸਵੀਰ ਧੁੰਦਲੀ ਹੈ। ਕਿਸਾਨਾਂ ਦੀ ਗਿਣਤੀ ਪਹਿਲਾਂ ਵਾਂਗ ਹੀ ਵਧ ਰਹੀ ਹੈ ਤੇ ਦਿੱਲੀ ਪੁਲਿਸ ਵੱਲੋਂ ਵੀ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top