News

ਖੇਤੀ ਮੰਤਰੀ ਦਾ ਵੱਡਾ ਬਿਆਨ, ਖੇਤੀ ਕਾਨੂੰਨਾਂ ’ਤੇ ਮੁੜ ਗੱਲਬਾਤ ਲਈ ਸਰਕਾਰ ਤਿਆਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਲੀਡਰਾਂ ਅਤੇ ਕੇਂਦਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਗੱਲ ਵਿਚਾਲੇ ਹੀ ਲਟਕੀ ਹੋਈ ਹੈ। ਹੁਣ ਫਿਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ।

ਕੇਂਦਰੀ ਖੇਤੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਦਿਲ ਵਿੱਚ ਅਸੰਤੋਸ਼ ਨਹੀਂ ਹੈ। ਜੋ ਇਹਨਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਹਨਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਅਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਹਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਉਹਨਾਂ ਇਹਨਾਂ ਬਿੱਲਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਹਨਾਂ ਬਿੱਲਾਂ ਦਾ ਸਮਰਥਨ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ। ਦਸ ਦਈਏ ਕਿ ਕਿਸਾਨਾਂ ਵੱਲੋਂ ਸਰਕਾਰ ਤੇ ਦਬਾਅ ਬਣਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ।

ਬੀਤੇ ਦਿਨ ਲੱਖਾ ਸਿਧਾਣਾ ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ ਸੀ। ਅੱਜ ਕਿਸਾਨਾਂ ਵੱਲੋਂ ਕੇਐਮਪੀ ਰੋਡ ਜਾਮ ਕੀਤਾ ਗਿਆ ਹੈ। ਇਸ ਮੌਕੇ ਲੱਖਾ ਵੀ ਮੌਜੂਦ ਹਨ। ਉਹਨਾਂ ਨੇ ਹੀ ਬੁੱਧਵਾਰ ਇਸ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰ ਕੇ ਲੋਕਾਂ ਨੂੰ ਜਾਮ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਰੋਡ ਜਾਮ ਕੀਤਾ ਹੋਇਆ ਹੈ। ਇਹ ਜਾਮ ਕੱਲ੍ਹ 8 ਵਜੇ ਤੱਕ ਜਾਰੀ ਰਹੇਗਾ।

Click to comment

Leave a Reply

Your email address will not be published. Required fields are marked *

Most Popular

To Top