ਖੇਤੀ ਮੰਤਰੀ ਫਿਰ ਖੇਤੀ ਕਾਨੂੰਨਾਂ ਦੀ ਸੋਧ ’ਤੇ ਅੜੇ, ਗਿਣਾਏ ਕਾਨੂੰਨਾਂ ਦੇ ਫ਼ਾਇਦੇ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਫਿਰ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਾਏ। ਕਿਸਾਨ ਨੇਤਾਵਾਂ ਨੇ ਬੁੱਧਵਾਰ ਨੂੰ ਕਿਸਾਨ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਉਹ ਐਮਐਸਪੀ ਨੂੰ ਲਿਖਤੀ ਭਰੋਸਾ ਦੇਣ ਲਈ ਤਿਆਰ ਹਨ।

ਕਿਸਾਨ ਸੰਗਠਨ ਸਰਕਾਰ ਦੇ ਪ੍ਰਸਤਾਵ ਤੇ ਵਿਚਾਰ ਕਰਨ। ਉਹਨਾਂ ਕਿਹਾ ਕਿ ਕਿਸਾਨ ਠੰਡ ਵਿੱਚ ਬੈਠੇ ਹਨ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰ ਹਰ ਇਤਰਾਜ਼ ਤੇ ਗੱਲਬਾਤ ਕਰਨ ਲਈ ਤਿਆਰ ਹੈ।
ਜਦੋਂ ਵੀ ਕਿਸਾਨ ਚਾਹੁੰਦਾ ਹੈ, ਅਸੀਂ ਵਿਚਾਰ ਵਟਾਂਦਰੇ ਲਈ ਤਿਆਰ ਹਾਂ। ਖੇਤੀਬਾੜੀ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਸੁਝਾਵਾਂ ਦੀ ਉਡੀਕ ਕਰਦੇ ਰਹੇ, ਪਰ ਉਹ ਕਾਨੂੰਨ ਵਾਪਸ ਲੈਣ ‘ਤੇ ਅੜੇ ਹਨ।”
” ਖੇਤੀਬਾੜੀ ਬਿੱਲ ਕਿਸਾਨੀ ਦੀ ਆਜ਼ਾਦੀ ਹੈ। ਵਨ ਨੇਸ਼ਨ-ਵਨ ਮਾਰਕੀਟ ਦੇ ਨਾਲ ਹੁਣ ਕਿਸਾਨ ਆਪਣੀ ਫਸਲ ਕਿਤੇ ਵੀ, ਕਿਸੇ ਨੂੰ ਵੀ ਅਤੇ ਕਿਸੇ ਵੀ ਕੀਮਤ ‘ਤੇ ਵੇਚ ਸਕਦੇ ਹਨ। ਹੁਣ, ਕਿਸੇ ‘ਤੇ ਨਿਰਭਰ ਹੋਣ ਦੀ ਬਜਾਏ ਕਿਸਾਨ ਵੱਡੀਆਂ ਖੁਰਾਕ ਉਤਪਾਦਨ ਕੰਪਨੀਆਂ ਨੂੰ ਭਾਈਵਾਲ ਵਜੋਂ ਸ਼ਾਮਲ ਕਰਕੇ ਵਧੇਰੇ ਮੁਨਾਫਾ ਕਮਾ ਸਕਣਗੇ। “-ਨਰਿੰਦਰ ਤੋਮਰ, ਖੇਤੀਬਾੜੀ ਮੰਤਰੀ
ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤਕ ਕਈ ਮੀਟਿੰਗਾਂ ਹੋਈਆਂ ਹਨ। ਪਰ ਉਹਨਾਂ ਦਾ ਕੋਈ ਖਾਸ ਸਿੱਟਾ ਨਹੀਂ ਨਿਕਲਿਆ। ਪਰ ਸਰਕਾਰ ਵੱਲੋਂ ਇਹ ਪ੍ਰਸਤਾਵ ਜ਼ਰੂਰ ਰੱਖਿਆ ਗਿਆ ਸੀ ਕਿ ਉਹ ਇਹਨਾਂ ਕਾਨੂੰਨਾਂ ਵਿੱਚ ਸੋਧ ਕਰ ਸਕਦੇ ਹਨ।
ਇਸ ਤਹਿਤ ਕੇਂਦਰ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਖਰੜਾ ਵੀ ਪ੍ਰਾਪਤ ਹੋਇਆ ਸੀ ਜਿਸ ਵਿੱਚ ਸੋਧ ਬਾਰੇ ਲਿਖਿਆ ਸੀ ਜਿਸ ਨੂੰ ਕਿ ਕਿਸਾਨਾਂ ਵੱਲੋਂ ਮੁੱਢ ਤੋਂ ਹੀ ਖਾਰਜ ਕਰ ਦਿੱਤਾ ਗਿਆ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।
