ਖੱਟਰ ਦੇ ਬਿਆਨ ਤੋਂ ਬਾਅਦ ਕਿਸਾਨਾਂ ਦਾ ਵਧਿਆ ਪਾਰਾ, ਕੀਤਾ ਵਿਰੋਧ ਪ੍ਰਦਰਸ਼ਨ

ਹਰਿਆਣਾ ਵਿੱਚ ਕਿਸਾਨਾਂ ਤੇ ਢਾਹੇ ਗਏ ਤਸ਼ੱਦਦ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਜਾਰੀ ਕੀਤਾ ਸੀ। ਉਹਨਾਂ ਦੇ ਬਿਆਨ ਨੂੰ ਲੈ ਕੇ ਟਿੱਕਰੀ ਬਾਰਡਰ ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਖੱਟਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਰੋਧੀ ਪਾਰਟੀਆਂ ਨੂੰ ਮੌਕਾ ਕਿਉਂ ਦੇ ਰਹੀਆਂ ਹਨ। ਜੇ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ ਤਾਂ ਕਿਸਾਨ ਖੁਦ ਆਪਣੇ ਘਰਾਂ ਨੂੰ ਪਰਤ ਆਉਣਗੇ।

ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੇ ਸਰਕਾਰ ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੇ ਕਿਸਾਨ ਆਪਣੇ ਹੱਕਾਂ ਲਈ ਲੜਨ ਲਈ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹਨ। ਅੰਦੋਲਨ ਰਾਹੀਂ ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਸਰਕਾਰ ਉਹਨਾਂ ਵੱਲ ਧਿਆਨ ਨਹੀਂ ਦੇ ਰਹੀ। ਨਾਲ ਹੀ ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦੀ ਜਾਤ-ਪਾਤ ਦੀ ਰਾਜਨੀਤੀ ਹੁਣ ਨਹੀਂ ਚੱਲੇਗੀ।
ਉਹਨਾਂ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੱਕੜੀ ਦਾ ਹੱਥ ਬਾਰ-ਬਾਰ ਨਹੀਂ ਉਠਦਾ। ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਉਹਨਾਂ ਦੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਉਹ ਖੁਦ ਘਰ ਨੂੰ ਚਲੇ ਜਾਣਗੇ। ਅੰਦੋਲਨਕਾਰੀ ਕਿਸਾਨਾਂ ਨੇ ਇੱਕ ਵਾਰ ਫਿਰ ਤਿੰਨੋ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਬਾਰੇ ਨਵਾਂ ਕਾਨੂੰਨ ਬਣਾਉਣ ਦੀ ਮੰਗ ਚੁੱਕੀ ਹੈ।
ਖੱਟਰ ਨੇ ਕਰਨਾਲ ਡੀਐਮ ਵੱਲੋਂ ਕਿਸਾਨਾਂ ਦੇ ਸਿਰ ਪਾੜਨ ਵਾਲੇ ਬਿਆਨ ਤੇ ਟਿੱਪਣੀ ਕਰਦਿਆਂ ਕਿਹਾ ਕਿ ਸ਼ਬਦਾਂ ਦੀ ਵਰਤੋਂ ਸਹੀ ਨਹੀਂ ਪਰ ਕਾਰਵਾਈ ਸਹੀ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਖੱਟਰ ਸਰਕਾਰ ਖਿਲਾਫ਼ ਹੋਰ ਵਧ ਗਿਆ।
