News

ਖੱਟਰ ਨੇ ਕਿਸਾਨੀ ਅੰਦੋਲਨ ਬਾਰੇ ਦਿੱਤਾ ਅਜਿਹਾ ਬਿਆਨ, ਅੰਦੋਲਨ ਨੂੰ ਦਸਿਆ ਤਮਾਸ਼ਾ

ਕਿਸਾਨ ਕੜਾਕੇ ਦੀ ਠੰਡ ਵਿੱਚ ਵੀ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸੜਕਾਂ ਤੇ ਡਟੇ ਹੋਏ ਹਨ। ਇਸ ਅੰਦੋਲਨ ਨੂੰ ਲੈ ਕੇ ਵੱਖ ਵੱਖ ਲੀਡਰਾਂ ਵੱਲੋਂ ਤਿਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਪਣੀਆਂ ਮੰਗਾਂ ਮਨਵਾਉਣ ਲਈ ਦਬਾਅ ਪਾਉਣ ਵਾਲਿਆਂ ਦੀ ਕੋਈ ਥਾਂ ਨਹੀਂ ਹੈ।

ਉਹਨਾਂ ਦੀ ਇਹ ਟਿੱਪਣੀ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਦੇ ਸੰਦਰਭ ਵਿੱਚ ਆਈ ਹੈ। ਆਗਾਮੀ ਨਗਰ ਨਿਗਮ ਚੋਣਾਂ ਦੇ ਸਬੰਧੀ ਪੰਚਕੂਲਾ ਵਿੱਚ ਇਕ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹਨਾਂ ਦਿਨਾਂ ਵਿੱਚ ਅਸੀਂ ਇਹ ਤਮਾਸ਼ਾ ਦੇਖ ਰਹੇ ਹਾਂ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ।

ਉਹ ਕਹਿ ਰਹੇ ਹਨ ਕਿ ਅਸੀਂ ਇੱਥੇ ਬੈਠੇ ਹਾਂ ਤੇ ਤੁਸੀਂ ਕਾਨੂੰਨ ਵਾਪਸ ਲਓ। ਕੀ ਇਹ ਲੋਕਤੰਤਰ ਹੈ? ਉਹਨਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰਨ ਦੇ ਹੋਰ ਵੀ ਤਰੀਕੇ ਹੋ ਸਕਦੇ ਹਨ। ਸੰਸਦ ਵਿੱਚ ਰਾਜ ਵਿਧਾਨ ਸਭਾ ਵਿੱਚ ਵਿਰੋਧ ਦਰਜ ਕੀਤਾ ਜਾ ਸਕਦਾ ਹੈ ਤੇ ਵਿਰੋਧ ਮੀਡੀਆ ਦੇ ਮਾਧਿਅਮ ਨਾਲ ਲੋਕਾਂ ਵਿੱਚ ਜਾ ਕੇ ਵੀ ਹੋ ਸਕਦਾ ਹੈ।

ਉਹਨਾਂ ਕਿਹਾ ਕਿ ਸਾਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਹੈ ਤੇ ਅਪਣੀ ਗੱਲ ਰੱਖਣ ਦਾ ਤਰੀਕਾ ਵੀ ਹੁੰਦਾ ਹੈ। ਪਰ ਅਪਣੀਆਂ ਮੰਗਾਂ ਨੂੰ ਮਨਵਾਉਣ ਲਈ ਦਬਾਅ ਤੇ ਇਸਤੇਮਾਲ ਦੀ ਕੋਈ ਥਾਂ ਨਹੀਂ ਹੈ।

Click to comment

Leave a Reply

Your email address will not be published. Required fields are marked *

Most Popular

To Top