ਗਣਤੰਤਰ ਦਿਵਸ ਮੌਕੇ ਪੰਜਾਬ ’ਚ ਅਲਰਟ! ਸਰਹੱਦਾਂ ਸੀਲ, ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਤਲਾਸ਼ੀ

 ਗਣਤੰਤਰ ਦਿਵਸ ਮੌਕੇ ਪੰਜਾਬ ’ਚ ਅਲਰਟ! ਸਰਹੱਦਾਂ ਸੀਲ, ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਤਲਾਸ਼ੀ

ਗਣਤੰਤਰ ਦਿਵਸ ਤੇ ਪੰਜਾਬ ਵਿੱਚ ਪੁਲਿਸ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀ/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਅਤੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।

Republic Day 2023: Red alert in Punjab, Haryana; security beefed up | Mint

ਉਹਨਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ, ਸੂਬੇ ਦੀਆਂ ਸਾਰੀਆਂ ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਜੇ ਉਹਨਾਂ ਨੂੰ ਕੋਈ ਵੀ ਸ਼ੱਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਡੀਜੀਪੀ ਨੇ ਅੱਗੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਹੈਲਪਲਾਈਨ ਨੰਬਰ 112 ਜਾਂ 181 ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ। ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।

ਇਸ ਦੇ ਨਾਲ ਹੀ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿਖੇ ਡੇਰੇ ਲਾਏ ਹੋਏ ਹਨ। ਸ਼ੁਕਲਾ ਨੇ ਦੱਸਿਆ ਕਿ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

 

Leave a Reply

Your email address will not be published. Required fields are marked *