News

ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਪਿੱਛੋਂ ਭਾਜਪਾ ਨੂੰ ਲੱਗਾ ਸੇਕ

ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਗੁੱਸਾ ਇੰਨਾ ਹੈ ਕਿ ਭਾਜਪਾ ਦੇ ਲੀਡਰਾਂ ਦਾ ਬਾਈਕਾਟ ਤਕ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਪੰਜਾਬ ਦੇ ਦੋ ਲੀਡਰਾਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ।

ਇਸ ਪਿਛੋਂ ਭਾਜਪਾ ਵਿੱਚ ਭੈਅ ਦਾ ਮਾਹੌਲ ਬਣ ਗਿਆ ਹੈ। ਖ਼ਬਰ ਇਹ ਵੀ ਮਿਲੀ ਹੈ ਕਿ ਪੰਜਾਬ ਦੇ ਹੋਰ ਲੀਡਰਾਂ ਖ਼ਿਲਾਫ਼ ਵੀ ਅਜਿਹੇ ਐਲਾਨ ਹੋ ਸਕਦੇ ਹਨ। ਇਸ ਨਾਲ ਭਾਜਪਾ ਲੀਡਰਾਂ ਦਾ ਪਿੰਡਾਂ ਵਿੱਚ ਵੜਨਾ ਔਖਾ ਹੋ ਜਾਵੇਗਾ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜਿਆਣੀ ਤੇ ਗਰੇਵਾਲ ਵੱਲੋਂ ਕਿਸਾਨ ਅੰਦੋਲਨ ਸਬੰਧੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਇਸ ਲਈ ਇਹਨਾਂ ਦੋਵਾਂ ਆਗੂਆਂ ਦੇ ਸਮਾਜਿਕ ਬਾਈਕਾਟ ਤੇ ਉਹਨਾਂ ਦੇ ਪੰਜਾਬ ਵਿੱਚ ਦਖ਼ਲ ਹੋਣ ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਵੇਲੇ ਜੋ ਲੀਡਰ ਅਪਣੇ ਸਮਾਜਿਕ ਭਾਈਚਾਰੇ ਨਾਲ ਨਹੀਂ ਖੜ੍ਹਾ ਹੋ ਸਕਦਾ ਉਸ ਦਾ ਬਾਈਕਾਟ ਕਰਨਾ ਹੀ ਸਹੀ ਫ਼ੈਸਲਾ ਹੈ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਸਾਨਾਂ ਦੇ ਫੈਸਲੇ ਨੂੰ ਗੈਰਕਾਨੂੰਨੀ ਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਮਿੱਤਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਗਲਤ ਹੈ ਕਿਉਂਕਿ ਦੁਨੀਆਂ ਦੇ ਸਭ ਤੋਂ ਵੱਡੇ ਜਮਹੂਰੀ ਦੇਸ਼ ਅੰਦਰ ਜਿੱਥੇ ਵਿਚਾਰਾਂ ਦੀ ਆਜ਼ਾਦੀ ਹੈ, ਉਥੇ ਹੀ ਸਮਾਜਿਕ ਬਾਈਕਾਟ ਜਿਹੀਆਂ ਗੱਲਾਂ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਹਨ।

Click to comment

Leave a Reply

Your email address will not be published. Required fields are marked *

Most Popular

To Top