Punjab

ਗਲਵਾਨ ਘਾਟੀ ’ਚ ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਾਂ ਲਈ ਕੈਪਟਨ ਨੇ ਕਰਤਾ ਵੱਡਾ ਐਲਾਨ!

ਚੰਡੀਗੜ੍ਹ: ਭਾਰਤ ਤੇ ਚੀਨੀ ਫ਼ੌਜ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦੀ ਨੂੰ ਮੁੱਖ ਰੱਖਦੇ ਹੋਏ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਕਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।

ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ ‘ਤੇ ਵਾਰਸਾਂ ਦੇ ਖਾਤਿਆਂ ‘ਚ ਤੁਰੰਤ ਹੀ ਪਾਈ ਜਾਵੇਗੀ।ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ DGP ਸੁਮੇਧ ਸੈਣੀ ਨੇ ਹੁਣ ਸੁਪਰੀਮ ਕੋਰਟ ਦਾ ਲਿਆ ਸਹਾਰਾ, ਦਾਇਰ ਕੀਤੀ ਪਟੀਸ਼ਨ

ਦਸ ਦਈਏ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ‘ਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ, ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮ,

ਇਹ ਵੀ ਪੜ੍ਹੋ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ’ਤੇ ਲੱਗੀ ਇਨਾਮਾਂ ਦੀ ਝੜੀ, ਹੋ ਗਏ ਚਾਰੇ ਪਾਸੇ ਚਰਚੇ

ਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐੱਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ।

Click to comment

Leave a Reply

Your email address will not be published.

Most Popular

To Top