Punjab

ਗਾਂਧੀ ਪਰਿਵਾਰ ਨੇ ਯੋਜਨਾਬੱਧ ਤਰੀਕੇ ਨਾਲ ਸਿੱਖ ਕਤਲੇਆਮ ਕਰਵਾਇਆ: ਸੁਖਬੀਰ ਬਾਦਲ

1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਤਕ ਅੱਲੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਵਿਭਾਗ ਨੂੰ ਬੇਨਤੀ ਕੀਤੀ ਕਿ ਸੀਨੀਅਰ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਤੇ ਕਮਲਨਾਥ ਖ਼ਿਲਾਫ਼ ਤੇਜ਼ੀ ਨਾਲ ਕੇਸ ਚਲਾਏ ਜਾਣ ਕਿਉਂ ਕਿ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੇ ਪੀੜਤ 36 ਸਾਲ ਬੀਤਣ ਮਗਰੋਂ ਵੀ ਨਿਆਂ ਦੀ ਉਡੀਕ ਕਰ ਰਹੇ ਹਨ।

ਸੁਖਬੀਰ ਨੇ 1 ਤੋਂ 4 ਨਵੰਬਰ ਤਕ ਹੋਏ ਕਤਲੇਆਮ ਦੇ ਪੀੜਤਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਉਹਨਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ ਯਕੀਨੀ ਬਣਾਇਆ ਕਿ ਇਸ ਕਤਲੇਆਮ ਵਿੱਚ ਸ਼ਾਮਲ ਕਾਂਗਰਸੀਆਂ ਨੂੰ ਸਜ਼ਾਵਾਂ ਮਿਲਣ।

ਉਹਨਾਂ ਨੇ ਅੱਗੇ ਕਿਹਾ ਕਿ ਭਾਵੇਂ ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ਼ ਗਵਾਹ ਸਾਹਮਣੇ ਆਏ ਹਨ ਪਰ ਕਾਂਗਰਸ ਖਿਲਾਫ ਕੇਸ ਲਟਕਾਉਣ ਵਿੱਚ ਸਫ਼ਲ ਹੋ ਗਈ ਜੋ ਕਿ ਬਹੁਤ ਹੀ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੀਨੀਅਰ ਪੱਤਰਕਾਰ ਸੰਜੇ ਸੂਰੀ, ਜਿਨ੍ਹਾਂ ਨੇ ਸਿੱਖਾਂ ਦਾ ਕਤਲੇਆਮ ਅੱਖੀਂ ਵੇਖਿਆ ਸੀ, ਨੇ ਇਹ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਐੱਸ. ਆਈ. ਟੀ. ਨੂੰ ਲਿਖ ਕੇ ਆਖਿਆ ਹੈ ਕਿ ਉਨ੍ਹਾਂ ਕੋਲ ਗਵਾਹ ਵਜੋਂ ਸਬੂਤ ਮੌਜੂਦ ਹੈ ਪਰ ਉਨ੍ਹਾਂ ਨੂੰ ਕਦੇ ਵੀ ਇਸ ਵਾਸਤੇ ਸੱਦਿਆ ਹੀ ਨਹੀਂ ਗਿਆ।

ਇਸ ਦੇ ਨਾਲ ਹੀ ਉਹਨਾਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪਾਰਟੀ ਕਾਂਗਰਸ ਨਾਲ ਰਲੀ ਹੋਈ ਹੈ ਇਸ ਨੇ ਹਮੇਸ਼ਾ ਕਤਲੇਆਮ ਵਿੱਚ ਸ਼ਾਮਲ ਕਾਂਗਰਸੀਆਂ ਖ਼ਿਲਾਫ਼ ਕੇਸਾਂ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕੀਤਾ ਹੈ। ਗਾਂਧੀ ਪਰਿਵਾਰ ਨੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੀ 1 ਨਵੰਬਰ 1984 ਵਿੱਚ ਸਿੱਖ ਕਤਲੇਆਮ ਦੀ ਯੋਜਨਾ ਬਣਾਈ ਤੇ ਇਸ ਨੂੰ ਪ੍ਰਵਾਨ ਚੜ੍ਹਾਇਆ।

Click to comment

Leave a Reply

Your email address will not be published. Required fields are marked *

Most Popular

To Top